ਸਕੂਲ ਖੁੱਲ੍ਹਦੇ ਸਾਰ ਸਕੂਲਾਂ ਨੂੰ ਮਿਲੀ ਧਮਕੀ, ਸਕੂਲਾਂ ਵਿਚ ਕੀਤੀ ਗਈ ਛੁੱਟੀ
Wednesday, Jan 14, 2026 - 12:25 PM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਜਿੱਥੇ ਬੀਤੇ ਦਿਨੀਂ ਮੋਗਾ ਦੇ ਕੋਟ ਕੰਪਲੈਕਸ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਸੀ ਅਤੇ ਉੱਥੇ ਹੀ ਅੱਜ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹਦੇ ਸਾਰ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮੋਗਾ ਦੇ ਨਾਮੀ ਸਕੂਲ ਡੀ. ਐੱਨ. ਮਾਡਲ ਸਕੂਲ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਇਹ ਧਮਕੀ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਕਾਂਬਾ ਛੇੜਨ ਵਾਲੀ ਠੰਡ, ਟੁੱਟਿਆ 56 ਸਾਲਾਂ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ ਅਲਰਟ
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਡੀਐੱਨ ਮਾਡਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੂੰ ਤੁਰੰਤ ਸੂਚਿਤ ਕਰ ਦਿੱਤਾ ਹੈ ਅਤੇ ਮੌਕੇ 'ਤੇ ਡੌਗ ਸਕੁਐਡ ਅਤੇ ਹੋਰ ਮੋਗਾ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਸਕੂਲ ਨੂੰ ਹੁਣ ਖਾਲੀ ਕਰਵਾਇਆ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
