ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
Wednesday, Sep 02, 2026 - 05:18 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪ੍ਰਾਈਵੇਟ ਸਕੂਲ ਬੱਸਾਂ ਦੇ ਟਰਾਂਸਪੋਰਟਰਾਂ ਵੱਲੋਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਕਥਿਤ ਤੌਰ ’ਤੇ ਵਾਰ-ਵਾਰ ਕੀਤੀ ਜਾ ਰਹੀ ਚੈਕਿੰਗ ਅਤੇ ਚਲਾਨਾਂ ਦੇ ਵਿਰੋਧ ’ਚ ਹੁਣ ਨਿੱਜੀ ਸਕੂਲ ਪ੍ਰਬੰਧਕ ਵੀ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਇਸ ਮਾਮਲੇ ਨੂੰ ਲੈ ਕੇ ਬਰਨਾਲਾ, ਬਠਿੰਡਾ ਅਤੇ ਮਾਨਸਾ ਜ਼ਿਲਿਆਂ ਦੇ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ 3 ਸਤੰਬਰ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਨ ਇਨ੍ਹਾਂ ਤਿੰਨ ਜ਼ਿਲਿਆਂ ’ਚ ਵਿੱਦਿਅਕ ਅਦਾਰਿਆਂ ਦੀਆਂ ਗਤੀਵਿਧੀਆਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਸਕੂਲ ਐਂਡ ਕਾਲਜ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਕੂਲ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਸਰਕਾਰ ਤੇ ਸਬੰਧਤ ਵਿਭਾਗਾਂ ਕੋਲ ਆਪਣੀਆਂ ਮੰਗਾਂ ਕਈ ਵਾਰ ਰੱਖੀਆਂ ਜਾ ਚੁੱਕੀਆਂ ਹਨ ਪਰ ਮਸਲੇ ਦਾ ਪੱਕਾ ਹੱਲ ਨਾ ਹੋਣ ਕਾਰਨ ਰੋਸ ਵਧ ਰਿਹਾ ਹੈ।
ਇਹ ਵੀ ਪੜ੍ਹੋ : ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
ਚਲਾਨਾਂ ਦੀ ਕਾਰਵਾਈ ’ਤੇ ਵੀ ਉਠਾਏ ਸਵਾਲ
ਐਸੋਸੀਏਸ਼ਨ ਵੱਲੋਂ ਖਾਸ ਤੌਰ ’ਤੇ ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਕੀਤੀ ਜਾਂਦੀ ਕਾਰਵਾਈ ਅਤੇ ਚਲਾਨਾਂ ਦਾ ਮੁੱਦਾ ਉਠਾਇਆ ਹੈ। ਟਰਾਂਸਪੋਰਟਰਾਂ ਦਾ ਦੋਸ਼ ਹੈ ਕਿ ਬੱਸਾਂ ਦੇ ਚਲਾਨ ਕੱਟ ਕੇ ਉਨ੍ਹਾਂ ਤੋਂ ਵੱਡੀਆਂ ਰਕਮਾਂ ਵਸੂਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਕੂਲ ਬੱਸਾਂ ਸਬੰਧੀ ਕੋਈ ਨਿਯਮ ਜਾਂ ਕਮੀ ਹੈ ਤਾਂ ਉਸ ਬਾਰੇ ਉਨ੍ਹਾਂ ਨੂੰ ਸੁਧਾਰ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ’ਚ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਵੱਲੋਂ ਵੀ ਸਕੂਲ ਬੱਸ ਆਪ੍ਰੇਟਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ। ਫੈੱਡਰੇਸ਼ਨ ਵੱਲੋਂ ਕਿਹਾ ਗਿਆ ਹੈ ਕਿ ਸਕੂਲਾਂ ਦੇ ਸਹਿਯੋਗ ਨਾਲ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਸਾਂਝਾ ਯਤਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
ਮਾਪਿਆਂ ਤੇ ਵਿਦਿਆਰਥੀਆਂ ’ਤੇ ਵੀ ਪਵੇਗਾ ਅਸਰ
3 ਸਤੰਬਰ ਨੂੰ ਸਕੂਲ ਬੰਦ ਰਹਿਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਮਾਪਿਆਂ ਦੇ ਰੋਜ਼ਾਨਾ ਦੇ ਕਾਰਜਕ੍ਰਮ ’ਤੇ ਵੀ ਅਸਰ ਪਵੇਗਾ। ਸਕੂਲ ਪ੍ਰਬੰਧਕਾਂ ਵੱਲੋਂ ਇਸ ਬੰਦ ਨੂੰ ਟਰਾਂਸਪੋਰਟਰਾਂ ਦੀਆਂ ਮੰਗਾਂ ਦੇ ਸਮਰਥਨ ਨਾਲ ਜੋੜਿਆ ਗਿਆ ਹੈ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਉਦੇਸ਼ ਸਰਕਾਰ ਦਾ ਧਿਆਨ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਖਿੱਚਣਾ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਸਕੂਲ ਬੱਸ ਟਰਾਂਸਪੋਰਟਰਾਂ ਦੀਆਂ ਮੰਗਾਂ ਦੇ ਹੱਲ ਲਈ ਕੀ ਕਦਮ ਚੁੱਕੇ ਜਾਂਦੇ ਹਨ। ਫਿਲਹਾਲ ਬਰਨਾਲਾ, ਬਠਿੰਡਾ ਤੇ ਮਾਨਸਾ ਦੇ ਨਿੱਜੀ ਵਿਦਿਅਕ ਅਦਾਰਿਆਂ ਦਾ 3 ਸਤੰਬਰ ਨੂੰ ਬੰਦ ਰਹਿਣਾ ਇਸ ਮਾਮਲੇ ਨੂੰ ਲੈ ਕੇ ਵਧ ਰਹੇ ਰੋਸ ਦਾ ਸੰਕੇਤ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
