ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ

Monday, May 18, 2026 - 04:39 PM (IST)

ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ

ਲੁਧਿਆਣਾ : ਪੰਜਾਬ ਦੇ ਕਈ ਸਕੂਲਾਂ ਨੂੰ ਅੱਜ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਨੂੰ ਵੀ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ 8:48 ਵਜੇ ਸਕੂਲ ਨੂੰ ਇਕ ਈਮੇਲ ਮਿਲੀ ਜਿਸ ਵਿਚ ਕਿਹਾ ਗਿਆ ਸੀ ਕਿ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਹ ਮੇਲ ਸਭ ਤੋਂ ਪਹਿਲਾਂ ਸਕੂਲ ਦੀ ਸਿਸਟਰ ਨੇ ਪੜ੍ਹੀ। ਜਿਸ ਮਗਰੋਂ ਪ੍ਰਿੰਸੀਪਲ ਨੂੰ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਤੁਰੰਤ ਸਕੂਲ ਖਾਲੀ ਕਰਵਾਉਣ ਦਾ ਫੈਸਲਾ ਕੀਤਾ ਅਤੇ ਮਾਪਿਆਂ ਨੂੰ ਸੁਨੇਹਾ ਭੇਜਿਆ ਕਿ ਉਹ ਆਉਣ ਅਤੇ ਆਪਣੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਘਰ ਲੈ ਜਾਣ। ਸਵੇਰੇ 11 ਵਜੇ ਤੋਂ ਪਹਿਲਾਂ ਸਾਰੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਅਤੇ ਪੁਲਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਇਹ ਜਾਣਕਾਰੀ ਦਿੱਤੀ ਗਈ। 

ਇਹ ਵੀ ਪੜ੍ਹੋ : ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਇਹ ਈਮੇਲ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਆਈ ਸੀ। ਇਸ ਮੇਲ ਵਿਚ ਸੀ.ਐੱਮ. ਮਾਨ ਅਤੇ ਪੁਲਸ ਨੂੰ ਚੁਣੌਤੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਸਕੂਲਾਂ ਨੂੰ ਵੀ ਧਮਕੀ ਮਿਲਣ ਦੀ ਸੂਚਨਾ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News