ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ

Thursday, May 07, 2026 - 03:09 PM (IST)

ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ

ਫਰੀਦਕੋਟ (ਰਾਜਨ) : ਫਰੀਦਕੋਟ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਵਿੱਦਿਅਕ ਸੰਸਥਾਵਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਅਤੇ ਸੰਬੰਧਤ ਸਕੂਲਾਂ ਅਤੇ ਕਾਲਜਾਂ ਵਿਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਹਾਲਾਂਕਿ ਹੁਣ ਤੱਕ ਕਿਸੇ ਵੀ ਸੰਸਥਾ ਵਿਚੋਂ ਕੋਈ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਡੈਂਟਲ ਕਾਲਜ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।

ਇਹ ਵੀ ਪੜ੍ਹੋ : ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ

ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਤ ਵਿੱਦਿਅਕ ਸੰਸਥਾਵਾਂ ਨੂੰ ਖਾਲੀ ਕਰਵਾਇਆ ਅਤੇ ਪੂਰੇ ਕੰਪਲੈਕਸ ਦੀ ਗੰਭੀਰਤਾ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੀ ਜਾਂਚ ਵਿਚ ਜੁਟੀਆਂ ਹੋਈਆਂ ਹਨ। ਸਾਦਿਕ ਦੇ ਸਰਕਾਰੀ ਸਕੂਲ ਵਿਚ ਸਰਚ ਆਪ੍ਰੇਸ਼ਨ ਪੂਰਾ ਕਰ ਲਿਆ ਗਿਆ ਹੈ, ਜਦਕਿ ਫਰੀਦਕੋਟ ਦੀਆਂ ਹੋਰ ਦੋਵੇਂ ਸੰਸਥਾਵਾਂ ਵਿਚ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ ਅਤੇ ਅਹਿਤਿਆਤ ਵਜੋਂ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਪਰ ਸੁਰੱਖਿਆ ਦੇ ਮੱਦੇਨਜ਼ਰ ਜਾਂਚ ਜਾਰੀ ਰੱਖੀ ਗਈ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹੋਰ ਸੰਸਥਾਵਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News