Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਮਾਨਤਾ ਰੱਦ ਕਰਨ ਦੀ ਚਿਤਾਵਨੀ
Wednesday, Apr 09, 2025 - 03:54 PM (IST)

ਫਿਰੋਜ਼ਪੁਰ (ਰਾਜੇਸ਼ ਢੰਡ) : ਪ੍ਰਸ਼ਾਸਨ ਵੱਲੋਂ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਕਰਕੇ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲ ਵੈਨਾਂ ਦੀ ਹਾਲਤ ਦਰੁਸਤ ਰੱਖੇ ਜਾਣ ਤੋਂ ਇਲਾਵਾ ਵੈਨ ਡਰਾਈਵਰ ਫਿਜ਼ੀਕਲ ਤੌਰ ’ਤੇ ਫਿੱਟ ਅਤੇ ਨਸ਼ਾ ਤਹਿਤ ਰੱਖੇ ਜਾਣ ਪਰ ਅਫਸੋਸ ਕਿ ਕੁਝ ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਮਾਮਲੇ ’ਤੇ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਕੂਲ ਵੈਨਾਂ ਨਾਲ ਹਾਦਸੇ ਹੋ ਰਹੇ ਹਨ, ਜਿਸ ਕਾਰਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਵੈਨਾਂ ’ਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਾਲ-ਨਾਲ ਲਾਪ੍ਰਵਾਹੀ ਵਰਤਣ ਬਾਰੇ ਸਕੂਲਾਂ ਦੀ ਮਾਨਤਾ ਰੱਦ ਕਰਵਾਏ ਜਾਣ ਦੀ ਸਿਫਾਰਿਸ਼ ਕੀਤੀ ਜਾਵੇਗੀ ਅਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਖਿਲਾਫ ਕਾਨੂੰਨੀ ਕਾਰਵਾਈ ਵੀ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਸਕੱਤਰ ਆਰ. ਟੀ. ਏ. ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਮਿਆਦ ਪੁਗਾ ਚੁੱਕੀਆਂ ਖਟਾਰਾ ਵੈਨਾਂ ਚਲਾ ਕੇ ਮਾਸੂਮ ਬੱਚਿਆਂ ਦੀ ਜ਼ਿੰਦਗੀਆਂ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ ਮਾਨ ਆਰ. ਟੀ. ਏ. ਫਿਰੋਜ਼ਪੁਰ ਨੇ ਅੱਗੇ ਦੱਸਿਆ ਕਿ ਬੀਤੇ ਦਿਨੀਂ ਫਿਰੋਜ਼ਪੁਰ ਦੇ ਇਕ ਪਿੰਡ ਵਿਖੇ ਜੋ ਸਕੂਲ ਵੈਨ ਹਾਦਸਾ ਗ੍ਰਸਤ ਹੋਈ ਸੀ, ਉਹ ਆਪਣੀ ਮਿਆਦ ਪੁਗਾ ਚੁੱਕੀ ਸੀ ਅਤੇ ਖਸਤਾ ਹਾਲ ਹੋਣ ਕਰ ਕੇ ਇਹ ਹਾਦਸਾ ਹੋਇਆ ਹੈ।
ਇਹ ਵੀ ਪੜ੍ਹੋ : ਰੁੱਸੇ ਜੀਜੇ ਨੂੰ ਗੱਡੀ ਪਿੱਛੇ ਮਨਾਉਣ ਜਾ ਰਹੇ ਸਾਲੇ ਨੂੰ ਵੱਜੀ ਫੇਟ, ਕੁਝ ਹੀ ਪਲਾਂ 'ਚ ਉਜੜ ਗਿਆ ਪੂਰਾ ਟੱਬਰ
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਵੈਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਸਕੂਲ ਪ੍ਰਬੰਧਕਾਂ ਖਿਲਾਫ ਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਤੀਨਿਧਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਮੀਡੀਆ ਰਾਹੀਂ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਸੁਨਿਸ਼ਚਿਤ ਕਰ ਲੈਣ ਕਿ ਸਕੂਲ ਜਾਂ ਕਾਲਜ ਲਈ ਚੱਲਦੀਆਂ ਵੈਨਾਂ ਸੜਕ ਸੁਰੱਖਿਆ ਨਿਯਮਾਂ ਅਨੁਸਾਰ ਸਾਰੇ ਮਾਪਦੰਡ ਪੂਰੇ ਕਰਦੀਆਂ ਹੋਣ। ਇਸ ਤੋਂ ਇਲਾਵਾ ਇਹ ਵੀ ਸੁਨਿਸ਼ਚਿਤ ਕਰ ਲਿਆ ਜਾਵੇ ਕਿ ਵੈਨ ਦਾ ਡਰਾਈਵਰ ਫਿਜ਼ੀਕਲ ਤੌਰ ’ਤੇ ਪੂਰੀ ਤਰ੍ਹਾਂ ਫਿੱਟ ਹੋਵੇ ਅਤੇ ਉਸ ਦੀਆਂ ਅੱਖਾਂ ਦੀ ਜਾਂਚ ਸਮੇਂ-ਸਮੇਂ ’ਤੇ ਕਰਵਾਏ ਜਾਣ ਤੋਂ ਇਲਾਵਾ ਲੋੜ ਸਮਝੇ ਜਾਣ ’ਤੇ ਉਸ ਦਾ ਡੋਪ ਟੈਸਟ ਵੀ ਕਰਵਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਸ਼ਾਸਨ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰਨ ਰੂਪ ’ਚ ਲਾਗੂ ਕਰਨ ਲਈ ਸਖ਼ਤੀ ਵਰਤੀ ਜਾਣੀ ਹੈ ਅਤੇ ਜੋ ਵੀ ਸਕੂਲ ਵੈਨਾਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹੋਣਗੀਆਂ ਉਨ੍ਹਾਂ ਨੂੰ ਬਾਊਂਡ ਕਰਨ ਤੋਂ ਇਲਾਵਾ ਸਬੰਧਤ ਸਕੂਲ ਦੇ ਪ੍ਰਬੰਧਕ ਅਤੇ ਪ੍ਰਿੰਸੀਪਲ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਤੋਂ ਇਲਾਵਾ ਸਕੂਲ ਦੀ ਮਾਨਤਾ ਰੱਦ ਕੀਤੇ ਜਾਣ ਲਈ ਸਬੰਧਤ ਵਿਭਾਗ ਨੂੰ ਲਿਖ ਕੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e