ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
Thursday, May 07, 2026 - 05:53 PM (IST)
ਚੰਡੀਗੜ੍ਹ : ਪੰਜਾਬ ਸਣੇ ਉੱਤਰੀ ਭਾਰਤ 'ਚ ਲਗਾਤਾਰ ਪੈ ਰਹੀ ਤੇਜ਼ ਗਰਮੀ ਨੇ ਲੋਕਾਂ ਦਾ ਖਾਸ ਕਰਕੇ ਸਕੂਲੀ ਬੱਚਿਆਂ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਹਾਲਾਂਕਿ ਪਹਾੜੀ ਇਲਾਕਿਆਂ 'ਚ ਪੈ ਰਹੇ ਮੀਂਹ ਕਾਰਨ ਅਗਲੇ ਕੁੱਝ ਦਿਨ ਪੰਜਾਬ ਨੂੰ ਸ਼ਾਮ ਸਮੇਂ ਮੌਸਮ ਠੰਡਾ ਰਹੇਗਾ ਪਰ ਇਸ ਤੋਂ ਬਾਅਦ ਪਾਰਾ ਅਚਾਨਕ ਵਧੇਗਾ ਅਤੇ ਲੋਕਾਂ ਨੂੰ ਭਖਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਗਰਮੀ ਦੇ ਹਾਲਾਤ ਨੂੰ ਦੇਖਦੇ ਹੋਏ ਕਈ ਸੂਬਿਆਂ 'ਚ ਇਸ ਵਾਰ ਸਮੇਂ ਤੋਂ ਪਹਿਲਾਂ ਸਕੂਲਾਂ 'ਚ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦਰਮਿਆਨ ਉਮੀਦ ਜਤਾਈ ਜਾ ਰਹੀ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ 'ਚ ਵੀ ਸਕੂਲਾਂ ਦੀਆਂ ਛੁੱਟੀਆਂ ਪਹਿਲਾਂ ਕਰਨ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
ਵਿਭਾਗੀ ਸੂਤਰ ਦੱਸਦੇ ਹਨ ਕਿ ਪੰਜਾਬ ਵਿਚ ਵੀ ਗਰਮੀ ਦੇ ਮੌਸਮ ਨੂੰ ਵੇਖਦਿਆਂ ਜਲਦੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਬੇ ਦੇ ਸਕੂਲਾਂ ਵਿਚ 25 ਮਈ ਤੋਂ 30 ਮਈ ਦਰਮਿਆਨ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਿਤ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
ਸੂਤਰਾਂ ਮੁਤਾਬਕ ਜੇਕਰ ਗਰਮੀ ਹੋਰ ਵੱਧਦੀ ਹੈ ਅਤੇ ਪਾਰਾ ਹੋਰ ਚੜ੍ਹਦਾ ਹੈ ਤਾਂ ਇਸ ਵਾਰ ਗਰਮੀ ਦੀਆਂ ਛੁੱਟੀਆਂ 'ਚ ਵਾਧਾ ਵੀ ਕੀਤਾ ਜਾ ਸਕਦਾ ਹੈ। ਸੂਬੇ 'ਚ ਪਿਛਲੇ ਸਾਲਾਂ ਦੌਰਾਨ ਵੀ ਅਜਿਹੇ ਫ਼ੈਸਲੇ ਲਏ ਗਏ ਹਨ ਕਿ ਜਦੋਂ ਗਰਮੀ ਭਿਆਨਕ ਪੈਂਦੀ ਹੈ ਤਾਂ ਸਕੂਲਾਂ 'ਚ ਮਈ ਮਹੀਨੇ ਹੀ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਫਿਰ ਜੂਨ ਮਹੀਨੇ ਮਗਰੋਂ ਵੀ ਛੁੱਟੀਆਂ ਨੂੰ ਵਧਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
