ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
Thursday, Nov 28, 2024 - 11:03 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਆਗਾਮੀ ਫਰਵਰੀ ਅਤੇ ਮਾਰਚ ’ਚ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਦੇ ਸੰਦਰਭ ’ਚ ਇਕ ਮਹੱਤਵਪੂਰਨ ਹੁਕਮ ਜਾਰੀ ਕਰ ਦਿੱਤਾ ਹੈ। ਇਸ ਹੁਕਮ ’ਚ ਖਾਸ ਤੌਰ ’ਤੇ ਮੁਲਾਜ਼ਮਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਯਾਤਰਾ ਦੀਆਂ ਛੁੱਟੀਆਂ ਨੂੰ ਲੈ ਕੇ ਸਪੱਸ਼ਟ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਅਧਿਆਪਕ ਜਾਂ ਹੋਰਨਾਂ ਮੁਲਾਜ਼ਮਾਂ ਨੂੰ ਪ੍ਰੀਖਿਆਵਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਛੁੱਟੀ ਜਾਂ ਚਾਈਲਡ ਕੇਅਰ ਲੀਵ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ
ਸੈਕਟਰੀ ਸਕੂਲ ਸਿੱਖਿਆ ਪੰਜਾਬ ਨੇ ਹੁਕਮ ਦਿੱਤੇ ਹਨ ਕਿ ਦਸੰਬਰ, ਜਨਵਰੀ ਅਤੇ ਫਰਵਰੀ ’ਚ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਯਾਤਰਾ ਦੀਆਂ ਛੁੱਟੀਆਂ ਨਹੀਂ ਦਿੱਤੀਆਂ ਜਾਣਗੀਆਂ। ਇਨ੍ਹਾਂ ਮਹੀਨਿਆਂ ’ਚ ਬੱਚਿਆਂ ਦੀ ਪੜ੍ਹਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਪ੍ਰੀ-ਬੋਰਡ ਪ੍ਰੀਖਿਆ ਅਤੇ ਬੋਰਡ ਪ੍ਰੀਖਿਆ ਦੀ ਤਿਆਰੀ ਹੋ ਰਹੀ ਹੋਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਮਹੀਨਿਆਂ ’ਚ ਬੱਚਿਆਂ ਦੀ ਪੜ੍ਹਾਈ ’ਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ ਅਤੇ ਇਸ ਲਈ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਯਾਤਰਾ ਦੀਆਂ ਛੁੱਟੀਆਂ ਸਿਰਫ ਵਿਸ਼ੇਸ਼ ਹਾਲਾਤ ’ਚ ਹੀ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, NOC ਨੂੰ ਲੈ ਕੇ ਸਰਕਾਰ ਵਲੋਂ ਨਵੇਂ ਹੁਕਮ ਜਾਰੀ
ਗਰਮੀ ਅਤੇ ਸਰਦੀ ਦੀਆਂ ਛੁੱਟੀਆਂ ’ਚ ਵਿਦੇਸ਼ੀ ਸੈਰ ਲਈ ਲੈਣੀ ਹੋਵੇਗੀ ਵਿਭਾਗ ਤੋਂ ਮਨਜ਼ੂਰੀ
ਇਸ ਹੁਕਮ ’ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਗਰਮ ਰੁੱਤ ਜਾਂ ਸਰਦ ਰੁੱਤ ਦੀ ਛੁੱਟੀ ਦੌਰਾਨ ਵਿਦੇਸ਼ ਯਾਤਰਾ ਲਈ ਛੁੱਟੀ ਅਪਲਾਈ ਕੀਤੀ ਹੈ, ਉਨ੍ਹਾਂ ਨੂੰ ਆਪਣੀਆਂ ਛੁੱਟੀਆਂ ਲਈ ਮਨਜ਼ੂਰੀ ਪ੍ਰਾਪਤ ਕਰਨ ਲਈ ਵਿਭਾਗ ਨਾਲ ਸੰਪਰਕ ਕਰਨਾ ਪਵੇਗਾ। ਪੰਜਾਬ ਸਿੱਖਿਆ ਵਿਭਾਗ ਦੇ ਸੈਕਟਰੀ, ਸਕੂਲ ਸਿੱਖਿਆ ਪੰਜਾਬ, ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਨੂੰ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੱਕ ਭੇਜ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਲ ਲਾਗੂ ਹੋਣਗੇ ਤਾਂ ਜੋ ਮੁਲਾਜ਼ਮਾਂ ਦੀਆਂ ਛੁੱਟੀਆਂ ’ਤੇ ਪੂਰੀ ਨਿਗਰਾਨੀ ਰੱਖੀ ਜਾ ਸਕੇ ਅਤੇ ਪ੍ਰੀਖਿਆਵਾਂ ਦੀ ਤਿਆਰੀ ’ਚ ਕੋਈ ਵਿਘਨ ਨਾ ਪਵੇ।
ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ
ਇਸ ਹਾਲਾਤ ’ਚ ਮਿਲੇਗੀ ਛੁੱਟੀ
ਜੇਕਰ ਕਿਸੇ ਮੁਲਾਜ਼ਮ ਦੇ ਬੱਚੇ ਦੀ ਉਮਰ 3 ਸਾਲ ਤੋਂ ਘੱਟ ਹੈ ਜਾਂ ਉਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਹੈ ਤਾਂ ਅਜਿਹੇ ਮੁਲਾਜ਼ਮ ਨੂੰ ਚਾਈਲਡ ਕੇਅਰ ਲੀਵ ਮਿਲ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਸਰਟੀਫਿਕੇਟ ਪ੍ਰਾਪਤ ਕਰਨਾ ਪਵੇਗਾ। ਵਿਦੇਸ਼ ਯਾਤਰਾ ਦੀਆਂ ਛੁੱਟੀਆਂ ਵੀ ਸਿਰਫ ਵਿਸ਼ੇਸ਼ ਅਤੇ ਲਾਜ਼ਮੀ ਹਾਲਾਤ ’ਚ ਦਿੱਤੀਆਂ ਜਾਣਗੀਆਂ ਅਤੇ ਇਸ ਦਾ ਫ਼ੈਸਲਾ ਮੁੱਖ ਦਫ਼ਤਰ ਵੱਲੋਂ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਅਲਰਟ, ਜਾਰੀ ਹੋਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e