ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
Thursday, Dec 05, 2024 - 06:32 PM (IST)
ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਵਿਚ ਹੋਣ ਵਾਲੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗੀ ਸੂਤਰਾਂ ਮੁਤਾਬਕ ਇਸ ਮਹੀਨੇ ਦੇ ਆਖਰੀ ਦਿਨਾਂ ਦੌਰਾਨ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। 20 ਦਸੰਬਰ ਤੋਂ ਬਾਅਦ ਸਿੱਖਿਆ ਵਿਭਾਗ ਕਿਸੇ ਸਮੇਂ ਵੀ ਸਕੂਲਾਂ ਵੀ ਛੁੱਟੀਆਂ ਦਾ ਐਲਾਨ ਕਰ ਸਕਦਾ ਹੈ। 25 ਦਸੰਬਰ ਤੋਂ ਪਹਿਲਾਂ ਉੱਤਰੀ ਭਾਰਤ ਦੇ ਬਹੁਤੇ ਸਕੂਲਾਂ, ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਸੂਬਿਆਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਦਾ ਐਲਾਨ ਕਰਨ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਵਾਧਾ
ਕੀ ਕਹਿਣਾ ਹੈ ਮੌਸਮ ਵਿਭਾਗ ਦਾ
ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਕਈ ਸੂਬਿਆਂ ਵਿਚ ਨਵੰਬਰ ਦੇ ਆਖਰੀ ਹਫਤੇ ਮੀਂਹ ਅਤੇ ਖਰਾਬ AQI ਕਾਰਨ ਜ਼ਿਆਦਾਤਰ ਸਕੂਲਾਂ ਅਤੇ ਕਾਲਜਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ 8 ਦਸੰਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਮੌਸਮ ਵਿਚ ਬਦਲਾਅ ਹੋਵੇਗਾ। ਸ਼ਨਿਚਰਵਾਰ ਰਾਤ ਤੋਂ ਸ਼ਹਿਰ 'ਚ ਬੱਦਲ ਛਾਏ ਰਹਿਣਗੇ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ ਵਿਚ ਠੰਡ ਵੱਧ ਸਕਦੀ ਹੈ। ਜਿਸ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e