ਪੰਜਾਬ 'ਚ ਅੱਜ ਤੋਂ ਸਕੂਲ ਜਾ ਸਕਣਗੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ, ਮਾਪਿਆਂ ਦੀ ਲਿਖ਼ਤੀ ਮਨਜ਼ੂਰੀ ਜ਼ਰੂਰੀ
Monday, Sep 21, 2020 - 01:51 PM (IST)
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਅਨਲਾਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖ਼ਤੀ ਮਨਜ਼ੂਰੀ ਦੇ ਨਾਲ ਸਕੂਲ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਹ ਇਜਾਜ਼ਤ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਇਲਾਕਿਆਂ ਅਤੇ ਬੱਚਿਆਂ 'ਤੇ ਲਾਗੂ ਹੋਵੇਗੀ, ਹਾਲਾਂਕਿ ਜ਼ਿਲ੍ਹਿਆਂ 'ਚ ਸਕੂਲ ਖੋਲ੍ਹਣ ਦਾ ਫ਼ੈਸਲਾ ਡੀ. ਸੀ. ਆਪਣੇ ਪੱਧਰ 'ਤੇ ਲੈ ਸਕਣਗੇ।
ਇਹ ਵੀ ਪੜ੍ਹੋ : ਮਜ਼ਦੂਰ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ, ਲਾਸ਼ ਦੀ ਹਾਲਤ ਦੇਖ ਪੁਲਸ ਵੀ ਹੈਰਾਨ
ਇਸੇ ਤਰ੍ਹਾਂ ਨੈਸ਼ਨਲ ਇੰਸਟੀਟਿਊਟ ਫਾਰ ਇੰਟਰਪ੍ਰਨਿਉਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ. ਆਈ. ਈ. ਐੱਸ. ਬੀ. ਯੂ. ਡੀ.), ਇੰਡੀਅਨ ਇੰਸਟੀਟਿਊਟ ਆਫ ਇੰਟਰਪ੍ਰਨਿਉਰਸ਼ਿਪ (ਆਈ.ਆਈ.ਈ) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲਿਆਂ ਨੂੰ 21 ਸਤੰਬਰ ਤੋਂ ਆਪਣੀਆਂ ਗਤੀਵਿਧੀਆਂ ਲਈ ਨਿਰਧਾਰਤ ਐੱਸ. ਓ. ਪੀਜ਼. ਦੀ ਸਖ਼ਤੀ ਨਾਲ ਪਾਲਣ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 2 ਬੱਚਿਆਂ ਦੀ ਮਾਂ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ, ਬੇਇੱਜ਼ਤੀ ਡਰੋਂ ਨਹਿਰ 'ਚ ਮਾਰੀ ਛਾਲ
ਸਰਕਾਰੀ ਬੁਲਾਰੇ ਨੇ ਦੱਸਿਆ ਕਿ 29 ਅਗਸਤ ਨੂੰ ਗ੍ਰਹਿ ਮੰਤਰਾਲੇ ਵਲੋਂ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ 9 ਸਤੰਬਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ਼ਹਿਰੀ ਖੇਤਰਾਂ ਵਿਚ ਐਤਵਾਰ ਦੇ ਕਰਫਿਊ ਸਮੇਤ ਵਾਧੂ ਪਾਬੰਦੀਆਂ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਪੁੱਤ ਦੀ ਦੁਖ਼ਦ ਖ਼ਬਰ ਨੇ ਘਰ 'ਚ ਪੁਆਏ ਵੈਣ, ਟੱਬਰ ਦਾ ਰੋ-ਰੋ ਬੁਰਾ ਹਾਲ