ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
Saturday, May 22, 2021 - 04:25 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 'ਬਲਬੀਰ ਰਾਜੇਵਾਲ' ਨੇ ਕੋਵਿਡ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ, ਸਰਕਾਰ ਨੂੰ ਦਿੱਤੀ ਚਿਤਾਵਨੀ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ ਹੈ, ਜੋ ਦਾਖ਼ਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।
ਇਹ ਵੀ ਪੜ੍ਹੋ : ਲਾਕਡਾਊਨ ਦੌਰਾਨ ਘਰਾਂ ’ਚ ਬੈਠੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਇਲ ਐਪਲੀਕੇਸ਼ਨਾਂ ਅਤੇ ਟੀ. ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ।
ਇਹ ਵੀ ਪੜ੍ਹੋ : ਨਾਭਾ ’ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਦੋਸ਼ੀ ਦੁਕਾਨਦਾਰ ਗ੍ਰਿਫ਼ਤਾਰ
ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਈਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ