ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
Saturday, Jul 11, 2026 - 04:52 PM (IST)
ਚੰਡੀਗੜ੍ਹ : ਸਰਕਾਰ ਨੇ ਸਪੈਸ਼ਲ ਇੰਟੈਂਸਿਵ ਵੋਟਰ ਰੀਵੀਜ਼ਨ (ਐੱਸ.ਆਈ.ਆਰ.) ਮੁਹਿੰਮ ਸਬੰਧੀ ਇਕ ਮਹੱਤਵਪੂਰਨ ਪ੍ਰਸ਼ਾਸਕੀ ਹੁਕਮ ਜਾਰੀ ਕੀਤਾ ਹੈ। ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 11 ਅਤੇ 12 ਜੁਲਾਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਦੋਵਾਂ ਦਿਨਾਂ 'ਤੇ ਸਮੁੱਚਾ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਆਪਣੀਆਂ ਨਿਯਮਤ ਡਿਊਟੀਆਂ ਲਈ ਮੌਜੂਦ ਰਹੇਗਾ ਅਤੇ ਵਿਸ਼ੇਸ਼ ਵੋਟਰ ਰੀਵੀਜ਼ਨ ਮੁਹਿੰਮ ਲਈ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਵੇਗਾ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ 9 ਜੁਲਾਈ ਨੂੰ ਜਾਰੀ ਨਿਰਦੇਸ਼ਾਂ ਦੇ ਚੱਲਦੇ ਲਿਆ ਗਿਆ ਹੈ। ਹੁਕਮ ਅਨੁਸਾਰ ਐੱਸ.ਆਈ.ਆਰ. ਅਧੀਨ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ ਨੂੰ ਲਗਾਏ ਜਾਣਗੇ। ਨਤੀਜੇ ਵਜੋਂ, ਸਿੱਖਿਆ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਆਪਣੇ ਸਕੂਲਾਂ ਵਿਚ ਮੌਜੂਦ ਰਹਿਣਾ ਅਤੇ ਮੁਹਿੰਮ ਨਾਲ ਸਬੰਧਤ ਕੰਮਾਂ ਵਿਚ ਸਹਾਇਤਾ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
