ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
Wednesday, Oct 01, 2025 - 08:11 AM (IST)

ਚੰਡੀਗੜ੍ਹ: ਮੌਸਮ ਵਿਚ ਆ ਰਹੀ ਲਗਾਤਾਰ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਕਤੂਬਰ ਯਾਨੀ ਅੱਜ ਤੋਂ ਸਕੂਲ ਨਵੇਂ ਸਮੇਂ 'ਤੇ ਖੁੱਲ੍ਹਣਗੇ। ਇਹ ਹੁਕਮ ਸ਼ਡਿਊਲ ਸਿਰਫ਼ ਅਕਤੂਬਰ ਮਹੀਨੇ ਲਈ ਹੈ। ਇਸ ਤੋਂ ਬਾਅਦ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦਾ ਸਮਾਂ ਇਕ ਵਾਰ ਫ਼ਿਰ ਬਦਲਿਆ ਜਾਵੇਗਾ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਾਣਕਾਰੀ ਮੁਤਾਬਕ, 1 ਅਕਤੂਬਰ ਤੋਂ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ 2.50 ਵਜੇ ਤਕ ਖੁੱਲ੍ਹਿਆ ਕਰਨਗੇ। ਇਹ ਹੁਕਮ 1 ਅਕਤੂਬਰ ਤੋਂ 31 ਅਕਤੂਬਰ ਤਕ ਲਾਗੂ ਰਹਿਣਗੇ। ਇਸ ਦੇ ਨਾਲ ਹੀ 1 ਨਵੰਬਰ ਤੋਂ ਸਕੂਲਾਂ ਦਾ ਸਮਾਂ ਫ਼ਿਰ ਤੋਂ ਬਦਲਿਆ ਜਾਵੇਗਾ। ਫ਼ਿਰ ਸਾਰੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਇਆ ਕਰੇਗੀ। ਇਸੇ ਤਰ੍ਹਾਂ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਤੋਂ ਦੁਪਹਿਰ 3.20 ਵਜੇ ਤਕ ਦਾ ਹੋ ਜਾਵੇਗਾ। ਇਹ ਸ਼ਡਿਊਲ 1 ਨਵੰਬਰ ਤੋਂ 28 ਫ਼ਰਵਰੀ ਤਕ ਲਾਗੂ ਰਹੇਗਾ।
ਪੜ੍ਹੋ ਇਹ ਵੀ : ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਹੋਇਆ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।