ਬੰਦ ਹੋ ਜਾਣਗੇ ਪੰਜਾਬ ਦੇ ਇਹ ਸਕੂਲ, ਬੱਚਿਆਂ ਦੀ ਐਡਮਿਸ਼ਨ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Thursday, Dec 12, 2024 - 01:40 PM (IST)
ਚੰਡੀਗੜ੍ਹ (ਅੰਕੁਰ)- ਸੂਬੇ 'ਚ ਇਕ ਕਮਰੇ ’ਚ ਚੱਲ ਰਹੇ ਪਲੇਅ ਵੇਅ ਸਕੂਲ ਪੂਰੀ ਤਰ੍ਹਾਂ ਬੰਦ ਕਰਵਾਏ ਜਾਣਗੇ। ਇਹ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪਲੇਅ ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਸਕੂਲਾਂ ’ਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ’ਚ CCTV ਕੈਮਰੇ ਵੀ ਜ਼ਰੂਰੀ ਲੱਗੇ ਹੋਣੇ ਚਾਹੀਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਖੜ੍ਹੀ ਹੋਈ ਵੱਡੀ ਸਮੱਸਿਆ! 7 ਦਿਨ ਬੰਦ ਰਹਿ ਸਕਦੀ ਹੈ ਬਿਜਲੀ
ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ’ਚ ਦਾਖ਼ਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ 3 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸਮੇਂ ਸਿਰ ਸਿਹਤ ਜਾਂਚ ਕਰਵਾਉਣੀ ਅਤੇ ਇਮਿਊਨਾਈਜ਼ੇਸ਼ਨ ਦਾ ਰਿਕਾਰਡ ਰੱਖਣਾ ਸਕੂਲਾਂ ਵੱਲੋਂ ਯਕੀਨੀ ਬਣਾਇਆ ਜਾਵੇਗਾ। ਛੇਤੀ ਹੀ ਸਰਕਾਰ ਵੱਲੋਂ ਮਜ਼ਬੂਤ ਆਨਲਾਈਨ ਸਿਸਟਮ ਰਾਹੀਂ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਲੇਅ ਵੇਅ ਸਕੂਲਾਂ ’ਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਜ਼ਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ’ਚ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਪੇਰੈਂਟਸ-ਟੀਚਰ ਵ੍ਹਟਸਐਪ ਗਰੁੱਪ ਬਣਾਏ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8