ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
Thursday, Sep 18, 2025 - 11:27 AM (IST)

ਸੰਗਰੂਰ (ਵਿਵੇਕ ਸਿੰਧਵਾਨੀ)– ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੀ. ਐੱਮ. ਸ਼੍ਰੀ ਸਕੂਲ ਯੋਜਨਾ ਤਹਿਤ ਪੰਜਾਬ ਦੇ 331 ਸਕੂਲਾਂ ਦੀ ਕਾਇਆਕਲਪ ਹੋਣ ਵਾਲੀ ਹੈ। ਕੇਂਦਰ ਸਰਕਾਰ ਨੇ ਸੂਬੇ ਦੇ ਸਕੂਲਾਂ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 3125.54 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ’ਚ ਕੁੱਲ 5801.79 ਲੱਖ ਰੁਪਏ ਜਾਰੀ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ
ਭਾਰਤੀ ਜਨਤਾ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਕਰਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਤੋਂ ਜਾਰੀ ਹੋਣ ਵਾਲੀਆਂ ਹੋਰ ਗ੍ਰਾਂਟਾਂ ਦੇ ਵਾਂਗ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਰਕਮ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਹੈ। ਇਹ ਪੰਜਾਬ ਸਰਕਾਰ ਦੀ ਆਦਤ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਲਈ ਜਾਰੀ ਕੀਤੇ ਗਏ ਫੰਡਾਂ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਜਾਂਦੀ ਹੈ ਅਤੇ ਉਸ ਫੰਡ ਦੀ ਵਰਤੋਂ ਕਿਸੇ ਦੂਜੇ ਕੰਮ ’ਤੇ ਕੀਤੀ ਜਾਂਦੀ ਹੈ।
ਅਰਵਿੰਦ ਖੰਨਾ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ, ਪੰਜਾਬ ਨੇ ਆਪਣੇ ਪੱਤਰ ਪੀ.ਐੱਮ. ਸ੍ਰੀ/ਸ਼ਿ.ਵ/2025-26/259191 ਰਾਹੀਂ, ਪੰਜਾਬ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਕੇ ਕਿਹਾ ਹੈ ਕਿ ਪੀ. ਐੱਮ. ਸ਼੍ਰੀ ਯੋਜਨਾ ਅਧੀਨ ਸਿਵਲ ਵਰਕਸ ਦੀਆਂ ਪ੍ਰਵਾਨਿਤ ਵੱਖ-ਵੱਖ ਗਤੀਵਿਧੀਆਂ ਦੇ ਨਿਰਮਾਣ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2025-26 ਲਈ ਮਨਜ਼ੂਰ ਕੀਤੇ ਗਏ ਕੁੱਲ 5801.79 ਲੱਖ ਰੁਪਏ ਦੇ ਫੰਡਾਂ ’ਚੋਂ 3125.54 ਲੱਖ ਰੁਪਏ ਦੇ ਫੰਡ ਪਹਿਲੀ ਕਿਸ਼ਤ ਵਜੋਂ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਖੇਡਦੀ-ਖੇਡਦੀ ਜਵਾਕੜੀ ਨਾਲ ਇਹ ਕੀ ਭਾਣਾ ਵਾਪਰ ਗਿਆ
ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਕੇਂਦਰ ਸਰਕਾਰ ਨੇ ਆਪਣੀ ਵਚਨਬੱਧਤਾ ਅਨੁਸਾਰ ਸਮੇਂ ਸਿਰ ਗ੍ਰਾਂਟ ਫੰਡ ਜਾਰੀ ਕਰ ਦਿੱਤੇ ਹਨ। ਭਾਜਪਾ ਦੇ ਉਪ ਪ੍ਰਧਾਨ ਨੇ ਕਿਹਾ ਕਿ ਹੁਣ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਪੈਸੇ ਨੂੰ ਸਕੂਲਾਂ ’ਚ ਸਮੇਂ ਸਿਰ ਸਿਵਲ ਕੰਮਾਂ ’ਤੇ ਖਰਚ ਕਰੇ, ਨਾ ਕਿ ਕਿਸੇ ਹੋਰ ਮਕਸਦ ’ਤੇ। ਇਸ ਨਾਲ ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਹੋਵੇਗਾ।
ਕੀ ਹੈ ਪੀ. ਐੱਮ. ਸ਼੍ਰੀ ਸਕੂਲ ਯੋਜਨਾ
ਅਰਵਿੰਦ ਖੰਨਾ ਨੇ ਦੱਸਿਆ ਕਿ ਪੀ. ਐੱਮ. ਸ਼੍ਰੀ ਸਕੂਲ ਯੋਜਨਾ ਭਾਰਤ ਸਰਕਾਰ ਦੀ ਸਿੱਖਿਆ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਇਕ ਕੇਂਦਰੀ ਸਪਾਂਸਰਡ ਯੋਜਨਾ ਹੈ, ਜਿਸ ਦਾ ਉਦੇਸ਼ ਦੇਸ਼ ਭਰ ’ਚ 14,500 ਤੋਂ ਵੱਧ ਪੀ. ਐੱਮ. ਸ਼੍ਰੀ ਸਕੂਲ ਵਿਕਸਤ ਕਰਨਾ ਹੈ। ਇਹ ਯੋਜਨਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ, ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਅਧਿਆਪਕਾਂ ਦੇ ਹੁਨਰ ਨੂੰ ਵਧਾਉਣ ਲਈ ਡਿਜ਼ਾਈਨ ਕੀਤੀ ਗਈ ਹੈ। ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਲਈ ਸਮਾਰਟ ਕਲਾਸਰੂਮ, ਉੱਨਤ ਪ੍ਰਯੋਗਸ਼ਾਲਾਵਾਂ ਅਤੇ ਤਕਨੀਕੀ ਸਰੋਤਾਂ ਵਰਗੀ ਸਹੂਲਤਾਂ ਨਾਲ ਲੈਸ ਸਕੂਲਾਂ ਦਾ ਵਿਕਾਸ ਕਰਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8