ਪੰਜਾਬ ਦੇ ਇਨ੍ਹਾਂ ਸਕੂਲਾਂ ''ਚ 3 ਦਿਨ ਦੀ ਛੁੱਟੀ ਦਾ ਐਲਾਨ

Tuesday, Sep 09, 2025 - 08:12 AM (IST)

ਪੰਜਾਬ ਦੇ ਇਨ੍ਹਾਂ ਸਕੂਲਾਂ ''ਚ 3 ਦਿਨ ਦੀ ਛੁੱਟੀ ਦਾ ਐਲਾਨ

ਬੁਡਲਾਡਾ (ਬਾਂਸਲ) - ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਨੇ ਭਾਰੀ ਬਰਸਾਤਾਂ ਕਾਰਨ ਕੁਝ ਸਕੂਲਾਂ ਵਿੱਚ ਅਹਿਤਿਆਤ ਦੇ ਤੌਰ 'ਤੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 9 ਸਤੰਬਰ ਤੋਂ 11 ਸਤੰਬਰ 2025 ਤੱਕ ਛੁੱਟੀ ਘੋਸ਼ਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ...

ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਦੇ ਜਾਰੀ ਕੀਤੇ ਗਏ ਹੁਕਮਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੁਢਲਾਡਾ ਪਿੰਡ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਬਸਤੀ ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਹੋਡਲਾ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਮੀਰਗੜ੍ਹ ਢੈਪਈ, ਸਸਸ ਕਾਹਨਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਅਤੇ ਸਰਕਾਰੀ ਹਾਈ ਸਕੂਲ ਮੱਲ ਸਿੰਘ ਵਾਲਾ ਸ਼ਾਮਿਲ ਹਨ।

ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News