ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ, ਵਿਦਿਆਰਥੀ, ਅਧਿਆਪਕ ਤੇ ਮਾਪੇ ਜ਼ਰੂਰ ਪੜ੍ਹੋ
Saturday, Nov 23, 2024 - 03:12 PM (IST)
ਲੁਧਿਆਣਾ (ਵਿੱਕੀ): ਪੰਜਾਬ ਦੇ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਕਲਾਸਾਂ ਦੇ ਸਿਲੇਬਸ ਨੂੰ ਲੈ ਕੇ ਪੱਤਰ ਜਾਰੀ ਕੀਤਾ ਹੈ। ਸਿੱਖਿਆ ਵਿਭਾਗ ਨੇ ਸੈਸ਼ਨ 2024-25 ਲਈ ਪਹਿਲੀ ਤੋਂ ਪੰਜਵੀਂ ਜਮਾਤ ਦੇ ਸਿਲੇਬਸ ਦੀ ਵੰਡ ਕਰ ਦਿੱਤੀ ਹੈ। ਵਿਭਾਗ ਨੇ ਪੱਤਰ ਰਾਹੀਂ ਲਿਖਿਆ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਤੇ ਸਰਗਰਮੀਆਂ ਵਿਚ ਇਕਸਾਰਤਾ ਬਣਾਈ ਰੱਖਣ ਲਈ ਪਹਿਲੀ ਤੋਂ ਪੰਜਵੀਂ ਤਕ ਦਾ ਸਿਲੇਬਸ ਵੰਡ ਕੇ ਇਸ ਪੱਤਰ ਦੇ ਨਾਲ ਭੇਜਿਆ ਜਾ ਰਿਹਾ ਹੈ।
ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
SCERT ਦੇ ਡਾਇਰੈਕਟਰ ਅਮਨਿੰਦਰ ਕੌਰ ਵੱਲੋਂ ਜਾਰੀ ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਮੁੱਢਲੀਆਂ ਕੁਸ਼ਲਤਾਵਾਂ ਵਿਚ ਸੁਧਾਰ ਕਰਨ ਦੇ ਉਦੇਸ਼ ਤਹਿਤ 'ਮਿਸ਼ਨ ਸਮਰੱਥ' ਤਹਿਤ ਕੰਮ ਚੱਲ ਰਿਹਾ ਹੈ। ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ 'ਮਿਸ਼ਨ ਸਮਰੱਥ' ਤਹਿਤ ਨਿਰਧਾਰਤ ਹੁਨਰ ਪ੍ਰਾਪਤ ਕਰਨ ਦਾ ਟੀਚਾ ਸਰ ਕਰ ਲਿਆ ਹੈ, ਉਨ੍ਹਾਂ ਸਕੂਲਾਂ ਦੇ ਅਧਿਆਪਕ ਮੁੱਖ ਦਫ਼ਤਰ ਵੱਲੋਂ ਭੇਜੇ ਗਏ ਸਿਲੇਬਸ ਵੰਡ ਤੋਂ ਲੋੜ ਮੁਤਾਬਕ ਸੇਧ ਲੈ ਕੇ ਨਿਰਧਾਰਤ ਸਮੇਂ 'ਤੇ ਸਿਲੇਬਸ ਪੂਰਾ ਕਰਵਾਉਣਾ ਯਕੀਨੀ ਬਣਾਉਣਗੇ। ਸੈਸ਼ਨ 2024-25 ਲਈ ਸਿਲੇਬਸ ਵੰਡ ਦਾ ਜਮਾਤਵਾਰ ਵੇਰਵਾ ਭੇਜਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8