ਪੰਜਾਬ ''ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
Thursday, Sep 04, 2025 - 10:52 AM (IST)

ਲੁਧਿਆਣਾ (ਵਿੱਕੀ): ਪੰਜਾਬ ’ਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ (ਸ/ਅ) ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਸਕੂਲਾਂ ’ਚ ਅਨਾਜ ਖਰਾਬ ਹੋਣ ਦਾ ਖ਼ਤਰਾ ਹੈ, ਉੱਥੇ ਅਨਾਜ ਨੂੰ ਤੁਰੰਤ ਸੁਰੱਖਿਅਤ ਥਾਂ ’ਤੇ ਤਬਦੀਲ ਕੀਤਾ ਜਾਵੇ। ਨਾਲ ਹੀ, ਇਹ ਯਕੀਨੀ ਬਣਾਇਆ ਜਾਵੇ ਕਿ ਸ਼ਿਫਟਿੰਗ ਦੌਰਾਨ ਅਨਾਜ ਦਾ ਪੂਰਾ ਰਿਕਾਰਡ ਮਿਡ-ਡੇਅ ਮੀਲ ਰਜਿਸਟਰ ’ਚ ਸਹੀ ਢੰਗ ਨਾਲ ਦਰਜ ਹੋਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
ਸੋਸਾਇਟੀ ਨੇ ਇਸ ਨੂੰ ਬਹੁਤ ਜ਼ਰੂਰੀ ਕਦਮ ਦੱਸਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਬੱਚਿਆਂ ਦੇ ਭੋਜਨ ’ਚ ਕੋਈ ਰੁਕਾਵਟ ਨਾ ਆਵੇ ਅਤੇ ਅਨਾਜ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8