ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਸ਼ੁਰੂ ਹੋ ਗਈ ਕਾਰਵਾਈ
Friday, Jan 24, 2025 - 11:55 AM (IST)
ਖਮਾਣੋਂ (ਅਰੋੜਾ) : ਪੰਜਾਬ ਦੇ ਸਕੂਲਾਂ ਵਿਚ ਚੱਲਣ ਵਾਲੀਆਂ ਬੱਸਾਂ ਜਿਹੜੀਆਂ ਲੋੜੀਂਦੇ ਮਾਪਦੰਡਾਂ 'ਤੇ ਖਰੀਆਂ ਨਹੀਂ ਉਤਰਦ ਰਹੀਆਂ 'ਤੇ ਕਾਰਵਾਈ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦੇ ਅਜਿਹੀਆਂ ਬੱਸਾਂ ਨੂੰ ਰੋਕ ਕੇ ਨਾ ਸਿਰਫ ਚੈੱਕ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਦੇ ਚਲਾਨ ਵੀ ਕੱਟੇ ਰਹੇ ਹਨ। ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪ੍ਰਦੀਪ ਸਿੰਘ ਨੇ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਾਹਨਾਂ ਦੀ ਚੈਕਿੰਗ ਕੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਜਨਵਰੀ ਨੂੰ ਸੜਕ ਸੁਰੱਖਿਆ ਮਹੀਨੇ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਅਧੀਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਕੁੜੀਆਂ ਦੇ ਲਿੰਗ ਅਨੁਪਾਤ 'ਚ ਵੱਡਾ ਫੇਰਬਦਲ, ਸਾਹਮਣੇ ਆਏ ਅੰਕੜੇ
ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਡੀ.ਸੀ. ਡਾ. ਸੋਨਾ ਥਿੰਦ ਦੇ ਨਿਰਦੇਸ਼ਾ ’ਤੇ ਵੀਰਵਾਰ ਨੂੰ ਸੜਕ ਸੁਰੱਖਿਆ ਤੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 14 ਸਕੂਲੀ ਬੱਸਾਂ ’ਚੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ’ਤੇ 6 ਦੇ ਚਲਾਨ ਕੱਟੇ ਗਏ ਜਦਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਅਫ਼ਸਰਾਂ ਨਾਲ ਵੱਡਾ ਹਾਦਸਾ, ਅੱਗ 'ਚ ਝੁਲਸੇ SP ਤੇ DSP
ਬੱਸਾਂ ’ਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਤੇ ਸਪੀਡ ਗਵਰਨਸ ਲਗਾਉਣੇ ਜ਼ਰੂਰੀ
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਗਈ ਹੈ। ਇਸ ਤਹਿਤ ਜਿਹੜੀਆਂ ਸਕੂਲ ਬੱਸਾਂ ’ਚ ਲੜਕੀਆਂ ਸਫ਼ਰ ਕਰਦੀਆਂ ਹਨ, ਉਨ੍ਹਾਂ ’ਚ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ ’ਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਤੇ ਸਪੀਡ ਗਵਰਨਸ ਲਗਾਉਣੇ ਜ਼ਰੂਰੀ ਹਨ। ਬਾਲ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਜ਼ਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ’ਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ’ਚ ਬੱਚੇ ਸਫ਼ਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਇਸ ਮੌਕੇ ਸਿੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਵੱਡਾ ਕਦਮ, ਬਾਗੀ ਧੜੇ ਦੇ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e