ਪੰਜਾਬ 'ਚ ਮੁੜ 'ਸਕੂਲ' ਖੋਲ੍ਹਣ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

Wednesday, Oct 07, 2020 - 04:55 PM (IST)

ਪੰਜਾਬ 'ਚ ਮੁੜ 'ਸਕੂਲ' ਖੋਲ੍ਹਣ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

ਚੰਡੀਗੜ੍ਹ : ਕੋਰੋਨਾ ਲਾਗ ਦੀ ਬੀਮਾਰੀ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਸੂਬੇ ਦੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ। ਇਸ ਦੇ ਤਹਿਤ ਸਕੱਤਰ ਸਕੂਲ ਸਿੱਖਿਆ ਵੱਲੋਂ ਐਡੀਸ਼ਨਲ ਚੀਫ ਸੈਕਟਰੀ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ 'ਚ ਦੱਸਿਆ ਗਿਆ ਹੈ ਕਿ ਸੂਬੇ 'ਚ ਸਿਰਫ 3 ਘੰਟਿਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਜੇਕਰ ਵਿਦਿਆਰਥੀ ਜ਼ਿਆਦਾ ਹੋਣਗੇ ਤਾਂ ਵਧੇਰੇ ਅਧਿਆਪਕ ਬੁਲਾ ਕੇ 2 ਸ਼ਿਫਟਾਂ 'ਚ ਸਕੂਲ ਖੋਲ੍ਹੇ ਜਾ ਸਕਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਦਾਖ਼ਲ ਹੋਣ ਵਾਲੇ 'ਮੁਸਾਫ਼ਰਾਂ' ਸਬੰਧੀ ਸਰਕਾਰ ਨੇ ਵਾਪਸ ਲਏ ਹੁਕਮ

ਪੱਤਰ 'ਚ ਇਹ ਵੀ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਇਕ ਬੈਂਚ 'ਤੇ ਬੈਠਣ ਦੀ ਮਨਜ਼ੂਰੀ ਨਹੀਂ ਹੋਵੇਗੀ ਅਤੇ ਇਕ ਸੈਕਸ਼ਨ 'ਚ 20 ਤੋਂ ਜ਼ਿਆਦਾ ਵਿਦਿਆਰਥੀ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿਹਤ ਮਹਿਕਮੇ ਵੱਲੋਂ ਸਮਾਜਿਕ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਅਤੇ ਸਕੂਲਾਂ ਦੀ ਸੈਨੇਟਾਈਜ਼ੇਸ਼ਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕੋਰੋਨਾ ਯੋਧੇ ਬਣੇ 'ਸਿਹਤ ਕਾਮਿਆਂ' ਨਾਲ ਧੱਕਾ, ਰਾਤੋ-ਰਾਤ ਦਿੱਤਾ ਵੱਡਾ ਝਟਕਾ

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਅਨਲਾਕ 5.0 ਤਹਿਤ ਸਿੱਖਿਆ ਮੰਤਰਾਲਾ ਨੇ ਸਕੂਲ ਅਤੇ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ, ਜਾਣੋ ਆਉਂਦੇ ਦਿਨਾਂ ਦਾ ਹਾਲ

ਹੁਕਮਾਂ ਮੁਤਾਬਕ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਅਤੇ ਐਜੂਕੇਸ਼ਨ ਸੰਸਥਾਵਾਂ ਖੁੱਲ੍ਹ ਸਕਣਗੀਆਂ ਪਰ ਇਸ 'ਤੇ ਆਖ਼ਰੀ ਫ਼ੈਸਲਾ ਸੂਬਾ ਸਰਕਾਰ ਵਲੋਂ ਲੈਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ। 



 


author

Babita

Content Editor

Related News