ਪੰਜਾਬ ਦੇ ਸਕੂਲਾਂ 'ਚ '19 ਅਕਤੂਬਰ' ਤੋਂ ਵੱਜੇਗੀ ਘੰਟੀ, ਜਾਰੀ ਹੋਈਆਂ ਖਾਸ ਹਦਾਇਤਾਂ
Thursday, Oct 15, 2020 - 04:18 PM (IST)
ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਅਨਲਾਕ-5 ਤਹਿਤ ਪੰਜਾਬ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਫ਼ੈਸਲਾ ਆ ਗਿਆ ਹੈ। ਇਸ ਫ਼ੈਸਲੇ ਮੁਤਾਬਕ ਸੂਬੇ ਦੇ ਸਕੂਲਾਂ 'ਚ 15 ਅਕਤੂਬਰ ਨੂੰ ਘੰਟੀ ਵੱਜੇਗੀ। ਸਕੂਲ ਸਿੱਖਿਆ ਮਹਿਕਮੇ ਵੱਲੋਂ 19 ਅਕਤੂਬਰ ਤੋਂ 9ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
ਸਕੂਲ ਖੋਲ੍ਹਣ ਦੌਰਾਨ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਸਕੂਲਾਂ 'ਚ ਕੋਵਿਡ ਕੇਅਰ ਸੈਂਟਰ ਖੋਲ੍ਹੇ ਗਏ ਸਨ ਅਤੇ ਜਿਨ੍ਹਾਂ ਸਕੂਲਾਂ 'ਚ ਵਿਦਿਆਰਥੀ ਹੋਸਟਲਾਂ 'ਚ ਰਹਿੰਦੇ ਹਨ, ਉਨ੍ਹਾਂ ਸਕੂਲਾਂ ਦੀ ਸਾਫ-ਸਫ਼ਾਈ ਅਤੇ ਸੈਨੇਟਾਈਜ਼ੇਸ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਾਪਿਆਂ ਦੀ ਲਿਖਤੀ ਸਹਿਮਤੀ ਨਾਲ ਹੀ ਬੱਚੇ ਸਕੂਲ ਜਾ ਸਕਣਗੇ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਸਟਾਫ਼ ਲਈ ਕੋਵਾ ਐਪ ਇੰਸਟਾਲ ਕਰਨੀ ਜ਼ਰੂਰੀ ਹੋਵੇਗੀ।