ਪੰਜਾਬ ''ਚ ਅੱਜ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹੇ ''ਸਕੂਲ'', ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ

Monday, Aug 02, 2021 - 08:58 AM (IST)

ਪੰਜਾਬ ''ਚ ਅੱਜ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹੇ ''ਸਕੂਲ'', ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੂਰੇ ਸੂਬੇ 'ਚ ਅੱਜ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹ ਗਏ ਹਨ। ਸਕੂਲ ਖੋਲ੍ਹਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ 'ਚ ਹੁਣ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ

ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖ਼ਤੀ ਸਹਿਮਤੀ ਦੇਣੀ ਪਵੇਗੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸ ਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ : ਸਿਵਲ ਹਸਪਤਾਲ ਤੋਂ ਐਕਸਾਪਇਰ ਹੋ ਚੁੱਕੀ 'ਟ੍ਰਾਮਾਡੋਲ' ਚੋਰੀ ਕਰਕੇ ਵੇਚ ਰਹੇ ਨਸ਼ੇੜੀ (ਤਸਵੀਰਾਂ)

ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News