ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ!
Saturday, Sep 20, 2025 - 10:50 AM (IST)

ਮੋਹਾਲੀ (ਰਣਬੀਰ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਲਈ 10ਵੀਂ ਤੇ 12ਵੀਂ ਜਮਾਤ ਦੀਆਂ ਮਾਰਚ 2026 (ਰੈਗੂਲਰ) ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈ. ਡੀ. ’ਤੇ ਮੁਹੱਈਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ! ਮੀਂਹ ਨੂੰ ਲੈ ਕੇ ਨਵੀਂ ਅਪਡੇਟ
ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਜੇ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਫਾਰਮ ਤੇ ਫੀਸ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਇਸ ਦੀ ਸਮੁੱਚੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲੀਏਟਿਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ਐਲੀਮੈਂਟਰੀ) ਨੂੰ ਲਿਖ ਕੇ ਭੇਜ ਦਿੱਤਾ ਜਾਵੇਗਾ। ਵਧੇਰੀ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8