ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਬਦਲੇਗਾ ਸਮਾਂ

Tuesday, Nov 19, 2024 - 06:22 PM (IST)

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਬਦਲੇਗਾ ਸਮਾਂ

ਲੁਧਿਆਣਾ (ਵਿੱਕੀ) : ਸ਼ਹਿਰ ’ਚ ਜਿਵੇਂ-ਜਿਵੇਂ ਠੰਡ ਜ਼ੋਰ ਫੜ ਰਹੀ ਹੈ, ਤਿਵੇਂ-ਤਿਵੇਂ ‘ਫਾਗ ਅਤੇ ਸਮਾਗ’ ਦਾ ਕਹਿਰ ਵੀ ਵੱਧ ਰਿਹਾ ਹੈ। ਵੱਧਦੇ ਹਵਾ ਪ੍ਰਦੂਸ਼ਣ ਅਤੇ ਸੰਘਣੀ ਧੁੰਦ ਨੇ ਨਾ ਸਿਰਫ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਸਕੂਲ ਜਾਣ ਵਾਲੇ ਬੱਚਿਆਂ ਦੀ ਸਿਹਤ ’ਤੇ ਵੀ ਗੰਭੀਰ ਅਸਰ ਪਾਇਆ ਹੈ। ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 300 ਤੋਂ ਪਾਰ ਪੁੱਜ ਗਿਆ ਹੈ, ਜੋ ਬੇਹੱਦ ਖਰਾਬ ਸ਼੍ਰੇਣੀ ’ਚ ਆਉਂਦਾ ਹੈ। ਇਸ ਕਾਰਨ ਬੱਚਿਆਂ ਨੂੰ ਸਾਹ ਲੈਣ ’ਚ ਤਕਲੀਫ, ਅੱਖਾਂ ’ਚ ਜਲਣ ਅਤੇ ਗਲੇ ’ਚ ਖਰਾਸ਼ ਵਰਗੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦੂਸ਼ਣ ਦੇ ਇਸ ਪੱਧਰ ਨੇ ਬੱਚਿਆਂ ਦੀ ਸਿਹਤ ’ਤੇ ਗਹਿਰਾ ਅਸਰ ਪਾਇਆ ਹੈ, ਜਿਸ ਨਾਲ ਮਾਤਾ-ਪਿਤਾ ਚਿੰਤਤ ਹਨ, ਜਿਸ ਦੇ ਚੱਲਦੇ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਨਹੀਂ ਦੇਖ ਹੁੰਦਾ ਬੱਚਿਆਂ ਦਾ ਹਾਲ

ਸਕੂਲ ਆਉਣ-ਜਾਣ ’ਚ ਹੋ ਰਹੀ ਪ੍ਰੇਸ਼ਾਨੀ

ਧੁੰਦ ਦੌਰਾਨ ਸਵੇਰ ਸਮੇਂ ਵਿਜ਼ੀਬਿਲਿਟੀ ਘੱਟ ਹੋ ਗਈ ਹੈ, ਜਿਸ ਨਾਲ ਸਕੂਲ ਆਉਣ-ਜਾਣ ’ਚ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਹੋ ਰਹੀਆਂ ਹਨ। ਕਈ ਸਕੂਲੀ ਬੱਸਾਂ ਅਤੇ ਨਿੱਜੀ ਵਾਹਨ ਦੇਰ ਨਾਲ ਚੱਲ ਰਹੇ ਹਨ, ਜਿਸ ਨਾਲ ਬੱਚਿਆਂ ਨੂੰ ਠੰਡ ’ਚ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਈ ਮਾਪੇ ਇਸ ਸਥਿਤੀ ਲੈ ਕੇ ਬੇਹੱਦ ਚਿੰਤਤ ਹੈ। ਸਥਾਨਕ ਇਕ ਨਿਵਾਸੀ ਸੰਦੀਪ ਸਿੰਘ ਨੇ ਕਿਹਾ ਕਿ ਮੇਰੇ ਬੱਚੇ ਨੂੰ ਸਕੂਲ ਜਾਣ ’ਚ ਬਹੁਤ ਮੁਸ਼ਕਲ ਹੋ ਰਹੀ ਹੈ। ਸਾਹ ਲੈਣ ’ਚ ਸਮੱਸਿਆ ਵੱਧਦੀ ਜਾ ਰਹੀ ਹੈ। ਸਾਨੂੰ ਡਰ ਹੈ ਕਿ ਕਿਤੇ ਪ੍ਰਦੂਸ਼ਿਤ ਹਵਾ ਉਸ ਦੀ ਸਿਹਤ ’ਤੇ ਬੁਰਾ ਅਸਰ ਨਾ ਪਾ ਦੇਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਬੰਦ ਕਰਨ ਨੂੰ ਲੈ ਕੇ ਵੱਡੀ ਖ਼ਬਰ, ਆ ਗਿਆ ਵੱਡਾ ਫ਼ੈਸਲਾ

ਸਿਹਤ ਮਾਹਿਰਾਂ ਦੀ ਚਿਤਾਵਨੀ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਏ. ਕਿਊ. ਆਈ. ਦੇ 300 ਤੋਂ ਪਾਰ ਜਾਣ ਦਾ ਮਤਲਬ ਹੈ ਕਿ ਹਵਾ ’ਚ ਪ੍ਰਦੂਸ਼ਣ ਕਣਾਂ ਦਾ ਪੱਧਰ ਇੰਨਾ ਜ਼ਿਆਦਾ ਹੈ ਕਿ ਇਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਅਸਥਮਾਂ ਰੋਗੀਆਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਹਿਰ ਦੇ ਮੰਨੇ-ਪ੍ਰਮੰਨੇ ਬਾਲ ਰੋਗ ਮਾਹਿਰ ਡਾ. ਹਿਮਾਂਸ਼ੂ ਨੇ ਕਿਹਾ ਕਿ ਬੱਚਿਆਂ ਦਾ ਇਮੀਊਨ ਸਿਸਟਮ ਕਮਜ਼ੋਰ ਹੁੰਦਾ ਹੈ ਅਤੇ ਪ੍ਰਦੂਸ਼ਿਤ ਹਵਾ ਉਨ੍ਹਾਂ ਦੇ ਫੇਫੜਿਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਸਾਰੇ ਮਾਪਿਆਂ ਨੂੰ ਸਲਾਹ ਦੇ ਰਹੇ ਹਨ ਕਿ ਉਹ ਬੱਚਿਆਂ ਨੂੰ ਜਿੰਨਾਂ ਹੋ ਸਕੇ ਘਰ ਦੇ ਅੰਦਰ ਰੱਖਣ, ਖਾਸ ਕਰ ਕੇ ਸਵੇਰ ਸਮੇਂ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਦੋ ਸਕੂਲੀ ਵਿਦਿਆਰਥੀਆਂ ਦੀ ਮੌਤ

ਕੀ ਬਦਲੇਗਾ ਸਕੂਲਾਂ ਦਾ ਸਮਾਂ?

ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕਈ ਮਾਪਿਆਂ ਅਤੇ ਅਧਿਆਪਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਜਾਵੇ। ਇਕ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਾਡੀ ਪਹਿਲ ਪਹਿਲਕਦਮੀ ਹੈ। ਸਵੇਰ ਸਮੇਂ ਧੁੰਦ ਜ਼ਿਆਦਾ ਸੰਘਣੀ ਹੁੰਦੀ ਹੈ, ਜਿਸ ਨਾਲ ਦੁਰਘਟਨਾਵਾਂ ਦੀ ਸੰਭਾਵਨਾ ਵੱਧ ਜਾਂਦੀ ਹੈ। ਅਸੀਂ ਉਮੀਦ ਕਰ ਰਹੇ ਹਾਂ ਕਿ ਪ੍ਰਸ਼ਾਸਨ ਜਲਦ ਹੀ ਸਕੂਲ ਸਮੇਂ ਨੂੰ ਬਦਲਣ ਦਾ ਫੈਸਲਾ ਲਵੇਗਾ, ਤਾਂ ਕਿ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਣ ਮਿਲ ਸਕੇ।

ਪ੍ਰਸ਼ਾਸਨ ਦੀ ਪ੍ਰਤੀਕਿਰਿਆ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਕੂਲ ਸਮੇਂ ’ਚ ਬਦਲਾਅ ਨੂੰ ਲੈ ਕੇ ਉੱਚ ਅਧਿਕਾਰੀ ਹੀ ਕੋਈ ਫੈਸਲਾ ਲੈ ਸਕਦੇ ਹਨ। ਉਨ੍ਹਾਂ ਨੇ ਸਾਰੇ ਸਕੂਲਾਂ ਤੋਂ ਪ੍ਰਾਪਤ ਸੁਰੱਖਿਆ ਪ੍ਰਬੰਧ ਕਰਨ ਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦਾ ਧਿਆਨ ਰੱਖਣ ਦੀ ਬੇਨਤੀ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਾਸੀਓ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਬੱਚਿਆਂ ਦੀ ਸੁਰੱਖਿਆ ਲਈ ਸੁਝਾਅ
-ਸਵੇਰ ਸਮੇਂ ਬੱਚਿਆਂ ਨੂੰ ਘਰੋਂ ਬਾਹਰ ਨਾ ਭੇਜੋ।
-ਸਕੂਲ ਜਾਣ ਤੋਂ ਪਹਿਲਾਂ ਬੱਚਿਆਂ ਨੂੰ ਮਾਸਕ ਪਹਿਨਾਓ।
-ਘਰ ’ਚ ਏਅਰ ਪਿਊਰੀਫਾਇਰ ਦੀ ਵਰਤੋਂ ਕਰੋ।
-ਬੱਚਿਆਂ ਦੀ ਡਾਈਟ ’ਚ ਵਿਟਾਮਿਨ ਸੀ ਅਤੇ ਹੋਰ ਇਮਿਊਨ ਬੂਸਟਰਸ ਸ਼ਾਮਲ ਕਰੋ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News