1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ
Tuesday, Oct 29, 2024 - 06:31 PM (IST)
ਮੋਹਾਲੀ/ਲੁਧਿਆਣਾ (ਨਿਆਮੀਆਂ, ਵਿੱਕੀ) : ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਦੀਵਾਲੀ ਹਫਤਾ ਹੋਣ ਕਾਰਣ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਸੋਮਵਾਰ ਨੂੰ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਇਹ ਵੀ ਪੜ੍ਹੋ : ਵੱਡੇ ਸੁਫ਼ਨੇ ਵੇਖ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ, ਹੁਣ ਆਏ ਫੋਨ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
ਪੰਜਾਬ ਵਿਚ ਸਕੂਲਾਂ ਦਾ ਸਮਾਂ ਇਕ ਸੈਸ਼ਨ ਵਿਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿੰਦਾ ਹੈ। ਜਦਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਰਹਿੰਦਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹਿੰਦਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e