ਪੰਜਾਬ ਦੇ ਸਕੂਲ ''ਚ ਵੱਜੇ ਖ਼ਤਰੇ ਦੇ ਹੂਟਰ, ਪਹੁੰਚੀ ਐੱਨ. ਡੀ. ਆਰ. ਐੱਫ., 10 ਵਿਦਿਆਰਥੀ ਬਚਾਏ
Wednesday, Nov 27, 2024 - 06:29 PM (IST)
ਮੋਗਾ (ਕਸ਼ਿਸ਼) : ਮੋਗਾ ਦੇ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਭੂਚਾਲ ਅਤੇ ਇਵੈਕੁਏਸ਼ਨ ਡਰਿੱਲ ਕਰਵਾਈ ਗਈ। ਇਸ ਡਰਿੱਲ ਦਾ ਮਕਸਦ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭੂਚਾਲ ਆਉਣ ਦੀ ਸੂਰਤ ਵਿਚ ਬਚਾਓ ਅਤੇ ਆਫ਼ਤ ਪ੍ਰਬੰਧਨ ਦੀ ਸਿਖ਼ਲਾਈ ਦੇਣਾ ਅਤੇ ਹੰਗਾਮੀ ਹਾਲਤ ਪੈਦਾ ਹੋਣ ਉੱਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ। ਇਸ ਡਰਿੱਲ ਦੌਰਾਨ ਸਾਰੰਗਪ੍ਰੀਤ ਸਿੰਘ ਐੱਸ. ਡੀ. ਐੱਮ. ਮੋਗਾ, ਐੱਨ. ਡੀ. ਆਰ. ਐੱਫ ਦੇ ਏਰੀਆ ਮੁਖੀ ਡੀ. ਐੱਲ. ਜਾਖੜ, ਡੀ. ਐੱਸ. ਪੀ. ਜੋਰਾ ਸਿੰਘ, ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਮੁਖੀ ਰਾਮ ਚੰਦਰ ਅਤੇ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ
ਅੱਜ ਬਾਅਦ ਦੁਪਹਿਰ 1:03 ਵਜੇ ਸਕੂਲ ਵੱਲੋਂ ਭੂਚਾਲ ਆਉਣ ਸਬੰਧੀ ਹੂਟਰ ਵਜਾਇਆ ਗਿਆ, ਜਿਸ ਉੱਤੇ ਤੁਰੰਤ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਅਲਰਟ ਕੀਤਾ ਗਿਆ ਅਤੇ ਤੁਰੰਤ ਸਕੂਲ ਵਿਖੇ ਪਹੁੰਚਣ ਲਈ ਕਿਹਾ ਗਿਆ। ਸਾਰੇ ਵਿਭਾਗਾਂ ਵੱਲੋਂ ਤੁਰੰਤ ਹਰਕਤ 'ਚ ਆਉਂਦਿਆਂ 10 ਵਿਦਿਆਰਥੀਆਂ ਨੂੰ ਬਚਾਇਆ ਗਿਆ। ਮੌਕ ਡਰਿੱਲ ਲਈ ਐੱਨ. ਡੀ. ਆਰ. ਐੱਫ. ਦੀ ਟੀਮ, ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ, ਸਿਹਤ ਵਿਭਾਗ ਅਤੇ ਪੁਲਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਸਨ। ਇਹ ਡਰਿੱਲ 2:00 ਵਜੇ ਮੁਕੰਮਲ ਹੋਈ। ਸਾਰੇ ਵਿਭਾਗਾਂ ਵੱਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਲੋਕਾਂ ਨੂੰ ਬਚਾਉਣ ਅਤੇ ਸਥਿਤੀ ਨੂੰ ਠੀਕ ਕਰਨ ਲਈ ਆਪਣੀ-ਆਪਣੀ ਬਣਦੀ ਡਿਊਟੀ ਨਿਭਾਈ ਗਈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਅਲਰਟ, ਜਾਰੀ ਹੋਈ ਐਡਵਾਈਜ਼ਰੀ
ਇਸ ਡਰਿੱਲ ਵਿਚ ਹਰ ਤਰ੍ਹਾਂ ਦੇ ਉਪਕਰਨ ਅਤੇ ਸਾਧਨਾਂ ਦੀ ਵਰਤੋਂ ਕੀਤੀ ਗਈ, ਜੋ ਕਿ ਕਿਸੇ ਹੰਗਾਮੀ ਸਥਿਤੀ ਵਿਚ ਲੋੜੀਂਦੇ ਹੁੰਦੇ ਹਨ। ਲੋਕਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਕੀ-ਕੀ ਤਰੀਕੇ ਵਰਤੇ ਜਾਂਦੇ ਹਨ, ਇਸ ਬਾਰੇ ਜਾਣਕਾਰੀ ਦਿੱਤੀ ਗਈ। ਕੁੱਲ ਮਿਲਾ ਕੇ ਇਹ ਮੌਕ ਡਰਿੱਲ ਬਹੁਤ ਹੀ ਸਫ਼ਲ ਅਤੇ ਸਿੱਖਿਆਦਾਇਕ ਰਹੀ। ਇਸ ਡਰਿੱਲ ਲਈ ਸਕੂਲ ਦੇ ਮੁਖੀ ਸੰਜੀਵ ਕੁਮਾਰ ਸੈਣੀ ਅਤੇ ਪ੍ਰਿੰਸੀਪਲ ਡਾਕਟਰ ਹਮੀਲੀਆ ਰਾਣੀ, ਚੇਅਰਪਰਸਨ ਕਮਲ ਸੈਣੀ ਅਤੇ ਸਕੂਲ ਨੋਡਲ ਅਫ਼ਸਰ ਰਾਹੁਲ ਛਾਬੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਧੰਨਵਾਦ ਕੀਤਾ। ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਇਹ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e