ਪੰਜਾਬ ਦੇ ਸਕੂਲਾਂ ਵਿਚ 26 ਤਾਰੀਖ਼ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
Wednesday, Dec 18, 2024 - 06:24 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ 'ਵੀਰ ਬਾਲ ਦਿਵਸ' ਮਨਾਉਣ ਦੇ ਹੁਕਮ ਜਾਰੀ ਕੀਤੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਦਸੰਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ। ਭਾਰਤ ਦੇ ਭਵਿੱਖ ਦੀ ਨੀਂਹ ਦੇ ਤੌਰ 'ਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਹ ਦੇਸ਼ ਵਿਆਪੀ ਦਿਵਸ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਪੰਜਾਬ 'ਚ ਛੁੱਟੀ...
ਇਸ ਸਾਲ ਵੀਰ ਬਾਲ ਦਿਵਸ ਦਾ ਥੀਮ 'ਵੀਰਤਾ' ਹੋਵੇਗਾ। ਇਸ ਸਬੰਧੀ ਸਮੂਹ ਸਕੂਲਾਂ ਵਿਚ 16 ਤੋਂ 24 ਦਸੰਬਰ ਤੱਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਗਤੀਵਿਧੀਆਂ 26 ਦਸੰਬਰ ਨੂੰ ਮੁੱਖ ਸਮਾਗਮ ਵਿਚ ਸਮਾਪਤ ਹੋਣਗੀਆਂ। ਇਹ ਸਮਾਗਮ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਨੂੰ ਵਿਕਸਿਤ ਭਾਰਤ ਦੇ ਵਿਜ਼ਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ 'ਤੇ ਜ਼ੋਰ ਦੇਣਗੀਆਂ। ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਪੁਰਸਕਾਰ ਵਿਜੇਤਾ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸਵੇਰ ਦੀ ਸਭਾ ਵਿਚ ਦੱਸੀਆਂ ਜਾਣਗੀਆਂ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ, ਕੜਾਕੇ ਦੀ ਠੰਡ ਦਰਮਿਆਨ ਖੜ੍ਹੀ ਹੋਈ ਇਹ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e