ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
Wednesday, May 20, 2026 - 10:38 AM (IST)
ਪਟਿਆਲਾ/ਫਤਿਹਗੜ੍ਹ ਚੂੜੀਆਂ (ਸਾਰੰਗਲ) : ਪੰਜਾਬ ’ਚ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨਾਲ ਤਾਪਮਾਨ ਕਈ ਇਲਾਕਿਆਂ ’ਚ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ ਜਦਕਿ ਬਠਿੰਡਾ ਵਿਚ ਇਹ 46 ਡਿਗਰੀ ਵੀ ਟੱਪ ਗਿਆ ਹੈ। ਤੇਜ਼ ਧੁੱਪ ਅਤੇ ਭਿਆਨਕ ਹੀਟ ਵੇਵ ਦੇ ਕਹਿਰ ਦਾ ਸਭ ਤੋਂ ਘਾਤਕ ਅਸਰ ਸਕੂਲੀ ਵਿਦਿਆਰਥੀਆਂ ’ਤੇ ਪੈ ਰਿਹਾ ਹੈ। ਇਸ ਸਥਿਤੀ ਨੂੰ ਵੇਖਦਿਆਂ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਜਲਦੀ ਕਰਨ ਦੀ ਮੰਗ ਇਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ ਪੂਰੀ ਸੱਚਾਈ
ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਪਿਛਲੇ 3-4 ਦਿਨਾਂ ’ਚ ਤਾਪਮਾਨ ’ਚ ਅਚਾਨਕ 4 ਤੋਂ 5 ਡਿਗਰੀ ਦਾ ਵਾਧਾ ਹੋਇਆ ਹੈ। ਦੁਪਹਿਰ ਸਮੇਂ ਜਦੋਂ ਸਕੂਲਾਂ ਵਿਚ ਛੁੱਟੀ ਹੁੰਦੀ ਹੈ ਤਾਂ ਸੂਰਜ ਦੇਵਤਾ ਆਪਣੇ ਪੂਰੇ ਜੋਬਨ ’ਤੇ ਹੁੰਦੇ ਹਨ। ਇਸ ਤਿੱਖੀ ਧੁੱਪ ’ਚ ਬੱਚਿਆਂ ਵੱਲੋਂ ਲਿਆਂਦਾ ਪਾਣੀ ਵੀ ਗਰਮ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਘਰਾਂ ਨੂੰ ਪਰਤਣ ਸਮੇਂ ਭਾਰੀ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ। ਅੱਤ ਦੀ ਗਰਮੀ ਕਾਰਨ ਦੁਪਹਿਰ ਵੇਲੇ ਸੜਕਾਂ ਸੁੰਨਸਾਨ ਹੋ ਜਾਂਦੀਆਂ ਹਨ ਪਰ ਵਿਦਿਆਰਥੀਆਂ ਨੂੰ ਇਸੇ ਮੌਸਮ ’ਚ ਸਫ਼ਰ ਕਰਨਾ ਪੈਂਦਾ ਹੈ। ਮਾਪਿਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਗਰਮੀਆਂ ਦੀਆਂ ਛੁੱਟੀਆਂ ਜਲਦ ਕੀਤੀਆਂ ਜਾਣ ਤਾਂ ਜੋ ਉਹ ਘਰ ਰਹਿ ਕੇ ਸੁਰੱਖਿਅਤ ਪੜ੍ਹਾਈ ਕਰ ਸਕਣ। ਵੱਧਦੀ ਗਰਮੀ ਅਤੇ ਲਗਾਤਾਰ ਜ਼ੋਰ ਫੜਦੀ ਜਾ ਰਹੀ ਮੰਗ ਨੂੰ ਦੇਖਦਿਆਂ ਕਿਆਸ ਲਗਾਏ ਜਾ ਰਹੇ ਹਨ ਕਿ ਜਲਦੀ ਹੀ (ਅਨੁਮਾਨਤ ਇਸੇ ਹਫ਼ਤੇ) ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ : ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
ਪੰਜਾਬ ਵਿਚ ਹੋਰ ਵਿਗੜਨਗੇ ਹਾਲਾਤ
ਪੰਜਾਬ ਵਿਚ ਲੂ ਤੋਂ ਅੱਤ ਦੀ ਲੂ ਦੀ ਸਥਿਤੀ ਬਣੀ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਕੁਝ ਜ਼ਿਲ੍ਹਿਆਂ ਵਿਚ ਪਾਰਾ 47 ਡਿਗਰੀ ਸੈਲਸੀਅਸ ਨੂੰ ਵੀ ਪਾਰ ਕਰ ਸਕਦਾ ਹੈ। ਇਸ ਸਥਿਤੀ ਨੂੰ ਦੇਖਦਿਆਂ ਮੌਸਮ ਵਿਭਾਗ ਨੇ 'ਔਰੇਂਜ ਅਲਰਟ' ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਧੁੱਪ ਵਿਚ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ, ਖ਼ਾਸ ਕਰਕੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਦੌਰਾਨ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ, ਕਿਉਂਕਿ ਚੱਲ ਰਹੀਆਂ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਸਿਹਤ ਸੰਬੰਧੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
