ਪੰਜਾਬ ''ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

Friday, May 22, 2026 - 04:17 PM (IST)

ਪੰਜਾਬ ''ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਤਪਦੀ ਗਰਮੀ ਵਿਚਾਲੇ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 25 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਤੇ ਸਕੂਲ ਨਵੇਂ ਸਮੇਂ ਮੁਤਾਬਕ ਖੁੱਲ੍ਹਣਗੇ। ਹੁਕਮਾਂ ਮੁਤਾਬਕ, ਸੋਮਵਾਰ ਤੋਂ ਸਰਕਾਰੀ ਦਫ਼ਤਰਾਂ, ਸਾਰੇ ਸਕੂਲਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 1.30 ਵਜੇ ਤਕ ਹੋਵੇਗਾ। ਯਾਨੀ ਸਕੂਲੀ ਵਿਦਿਆਰਥੀਆਂ ਨੂੰ ਹੁਣ ਦੁਪਹਿਰ ਡੇਢ ਵਜੇ ਹੀ ਛੁੱਟੀ ਹੋ ਜਾਇਆ ਕਰੇਗੀ।  


author

Anmol Tagra

Content Editor

Related News