ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing

03/21/2024 2:09:11 PM

ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਲੋਕ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ, ਜਾਣੋ ਕੀ ਹੈ ਕਾਰਨ

ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵੱਡੀ ਗੈਂਗਵਾਰ, ਰਾਤ ਵੇਲੇ ਗੋਲੀਆਂ ਨਾਲ ਦਹਿਲਿਆ ਇਲਾਕਾ
ਫਿਲਹਾਲ ਸਿੱਖਿਆ ਵਿਭਾਗ ਵਲੋਂ 20 ਮਾਰਚ ਤੱਕ ਸਕੂਲਾਂ ਨੂੰ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਸੀ। ਹੁਣ 28 ਮਾਰਚ ਨੂੰ ਮੈਗਾ ਪੀ. ਟੀ. ਐੱਮ. ਰੱਖੀ ਗਈ ਹੈ, ਜਿਸ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News