ਪੰਜਾਬ ''ਚ ਅੱਜ ਦੀ ਛੁੱਟੀ ਬਾਰੇ ਪੂਰੀ ਅਪਡੇਟ, ਜਾਣੋ ਕਿੱਥੇ-ਕਿੱਥੇ ਸਕੂਲ ਖੁੱਲ੍ਹੇ ਤੇ ਕਿੱਥੇ ਰਹਿਣਗੇ ਬੰਦ

Monday, May 12, 2025 - 07:46 AM (IST)

ਪੰਜਾਬ ''ਚ ਅੱਜ ਦੀ ਛੁੱਟੀ ਬਾਰੇ ਪੂਰੀ ਅਪਡੇਟ, ਜਾਣੋ ਕਿੱਥੇ-ਕਿੱਥੇ ਸਕੂਲ ਖੁੱਲ੍ਹੇ ਤੇ ਕਿੱਥੇ ਰਹਿਣਗੇ ਬੰਦ

ਚੰਡੀਗੜ੍ਹ/ਰੂਪਨਗਰ (ਅੰਕੁਰ, ਵਿਜੇ)- ਪੰਜਾਬ ਦੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿੱਦਿਅਕ ਅਦਾਰੇ ਅੱਜ ਤੋਂ ਮੁੜ ਖੁੱਲ੍ਹਣ ਜਾ ਰਹੇ ਹਨ। 

 

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸ਼ਡਿਊਲ ’ਚ ਕੋਈ ਬਦਲਾਅ ਕੀਤਾ ਹੈ, ਤਾਂ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਇਸ ਤੋਂ ਇਲਾਵਾ ਸਰਹੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਸਥਿਤੀਆਂ ਦੇ ਆਧਾਰ ’ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿੱਦਿਅਕ ਸੰਸਥਾਵਾਂ ਨੂੰ ਸਰਕਾਰ ਵਲੋਂ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਦੂਜੇ ਪਾਸੇ ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਫਿਲਹਾਲ 12 ਮਈ ਨੂੰ ਬੰਦ ਰੱਖੇ ਗਏ ਹਨ। ਇਨ੍ਹਾਂ ’ਚ ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਆਦਿ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਇਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ 12 ਮਈ ਨੂੰ ਸਕੂਲ ਬੰਦ ਰਹਿਣਗੇ।


author

Anmol Tagra

Content Editor

Related News