1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ!
Monday, Oct 28, 2024 - 09:50 PM (IST)

ਜਲੰਧਰ : ਪੰਜਾਬ ਵਿਚ ਸਰਦੀਆਂ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ ਜਿਸ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਵੀ ਬਦਲਾਅ ਹੋਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਇਹ ਬਦਲਾਅ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 1 ਨਵੰਬਰ ਤੋਂ ਲਾਗੂ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਮੌਸਮ ਵਿਭਾਗ ਮੁਤਾਬਕ 2 ਨਵੰਬਰ ਤੱਕ ਪੰਜਾਬ ਵਿਚ ਮੌਸਮ ਸਾਫ਼ ਰਹੇਗਾ। ਦੱਸਣਯੋਗ ਹੈ ਕਿ ਪੰਜਾਬ ਵਿਚ ਸਰਦੀਆਂ ਦਾ ਮੌਸਮ ਦੀਵਾਲੀ ਤੋਂ ਬਾਅਦ ਅਕਸਰ ਜ਼ੋਰ ਫੜ ਲੈਂਦਾ ਹੈ। ਨਵੰਬਰ ਤੋਂ ਲੈ ਕੇ ਜਨਵਰੀ ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਜਿਸ ਕਾਰਨ ਸੜਕਾਂ ਉੱਤੇ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ ਅਤੇ ਸੜਕ ਹਾਦਸੇ ਵਾਪਰਨ ਦਾ ਹਮੇਸ਼ਾ ਖਦਸ਼ਾ ਬਣਿਆ ਰਹਿੰਦਾ ਹੈ। ਬਹੁਤੀ ਵਾਰ ਧੁੰਦ ਵੱਡੇ ਸੜਕ ਹਾਦਸਿਆਂ ਦਾ ਵੀ ਕਾਰਨ ਬਣ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8