ਪੰਜਾਬ ''ਚ ਪੈਣਗੇ ਗੜੇ! ਇਨ੍ਹਾਂ ਇਲਾਕਿਆਂ ਲਈ ਹੋ ਗਿਆ ਅਲਰਟ ਜਾਰੀ
Wednesday, Jan 21, 2026 - 01:40 PM (IST)
ਜਲੰਧਰ (ਵੈੱਬ ਡੈਸਕ): ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ ਖਿੜਦੀ ਧੁੱਪ ਨੇ ਲੋਕਾਂ ਨੂੰ ਸਰਦੀ ਤੋਂ ਰਾਹਤ ਦਿਵਾਈ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਨਵੀਂ ਭਵਿੱਖਬਾਣੀ ਕਰਦਿਆਂ ਸੂਬੇ ਵਿਚ ਕਈ ਥਾਈਂ ਬੱਦਲਾਂ ਦੀ ਗਰਜ ਦੇ ਨਾਲ-ਨਾਲ ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੇ ਅੰਦਰ ਕਈ ਜ਼ਿਲ੍ਹਿਆਂ ਵਿਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਇਸ ਸਬੰਧੀ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਨੇਹੇ ਵੀ ਭੇਜੇ ਜਾ ਰਹੇ ਹਨ।

ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਪਠਾਨਕੋਟ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਤੇ ਤਰਨਤਾਰਨ ਵਿਚ ਅਗਲੇ 48 ਘੰਟਿਆਂ ਵਿਚ ਬੱਦਲਵਾਈ ਦੇ ਨਾਲ-ਨਾਲ ਬਿਜਲੀ ਗਰਜਨ, ਤੇਜ਼ ਹਵਾਵਾਂ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਅਥਾਰਟੀ ਵੱਲੋਂ ਕਿਸੇ ਵੀ ਐਮਰਜੰਸੀ ਹਾਲਤ ਵਿਚ 112 'ਤੇ ਫ਼ੋਨ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਲੋੜ ਪੈਣ 'ਤੇ ਲੋਕਾਂ ਦੀ ਮਦਦ ਵੀ ਕੀਤੀ ਜਾ ਸਕੇ।
