ਪੰਜਾਬ : 117 ਦੀ ਥਾਂ 176 ਵਿਧਾਇਕ, ਸੀਟਾਂ 'ਚ ਹੋਵੇਗਾ ਵੱਡਾ ਵਾਧਾ, ਬਦਲਣਗੇ ਸਮੀਕਰਣ!
Saturday, Nov 28, 2026 - 05:44 PM (IST)
ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਆਉਣ ਵਾਲੇ ਸਮੇਂ ਦੌਰਾਨ ਬਹੁਤ ਕੁੱਝ ਬਦਲ ਸਕਦਾ ਹੈ। ਦਰਅਸਲ ਕੇਂਦਰ ਸਰਕਾਰ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਦੇ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਨਵਾਂ ਬਿੱਲ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਪ੍ਰਸਤਾਵਿਤ ਬਿੱਲ ਪਾਸ ਹੋ ਜਾਂਦਾ ਹੈ ਇਸ ਨਵੇਂ ਬਿੱਲ ਦੇ ਤਹਿਤ ਪੰਜਾਬ ਵਿਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਗਿਣਤੀ ਮੌਜੂਦਾ ਅੰਕੜਿਆਂ ਦੇ ਮੁਕਾਬਲੇ ਕਾਫ਼ੀ ਵੱਧ ਸਕਦੀ ਹੈ। ਸੂਤਰ ਦੱਸਦੇ ਹਨ ਕਿ ਪ੍ਰਸਤਾਵਿਤ 50 ਫ਼ੀਸਦੀ ਵਾਧੇ ਦੇ ਫਾਰਮੂਲੇ ਤਹਿਤ ਪੰਜਾਬ ਦੀਆਂ ਲੋਕ ਸਭਾ ਸੀਟਾਂ 13 ਤੋਂ ਵੱਧ ਕੇ 20 ਹੋ ਜਾਣਗੀਆਂ ਜਦਕਿ ਵਿਧਾਨ ਸਭਾ ਸੀਟਾਂ ਦੀ ਗਿਣਤੀ 117 ਤੋਂ ਵੱਧ ਕੇ 176 ਹੋ ਸਕਦੀ ਹੈ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਮਗਰੋਂ ਸੀਟਾਂ ਦੀ ਵੰਡ ਵਾਲੀ ਵਾਇਰਲ ਸੂਚੀ ਨੂੰ ਲੈ ਕੇ ਵੱਡਾ ਖ਼ੁਲਾਸਾ
ਜੇ ਇਹ ਅਨੁਮਾਨ ਸਹੀ ਸਾਬਤ ਹੁੰਦਾ ਹੈ ਤਾਂ ਇਸ ਵੱਡੀ ਸਿਆਸੀ ਤਬਦੀਲੀ ਨਾਲ ਸੂਬੇ ਦੀ ਸਿਆਸੀ ਤਸਵੀਰ ਤਾਂ ਬਦਲੇਗੀ ਹੀ ਇਸ ਦੇ ਨਾਲ-ਨਾਲ ਚੋਣਾਂ ਦੌਰਾਨ ਪਾਰਟੀਆਂ ਦੀ ਰਣਨੀਤੀ ਵੀ ਪੂਰੀ ਤਰ੍ਹਾਂ ਬਦਲ ਜਾਵੇਗੀ। ਇਸ ਪ੍ਰਸਤਾਵ ਦਾ ਅਸਰ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਚੰਡੀਗੜ੍ਹ ਵਿਚ ਵੀ ਲੋਕ ਸਭਾ ਦੀ ਨੁਮਾਇੰਦਗੀ ਵਧਣ ਦੀ ਗੱਲ ਸਾਹਮਣੇ ਆ ਰਹੀ ਹੈ। ਮੌਜੂਦਾ ਇਕ ਸੀਟ ਦੀ ਥਾਂ ਦੋ ਸੰਸਦੀ ਸੀਟਾਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਥੇ ਹੀ ਬੱਸ ਨਹੀਂ ਪੰਜਾਬ ਵਿਚ ਸੰਭਾਵਤ 176 ਵਿਧਾਨ ਸਭਾ ਸੀਟਾਂ ਵਿਚ ਲਗਭਗ 59 ਅਤੇ 20 ਲੋਕ ਸਭਾ ਸੀਟਾਂ ਵਿਚੋਂ ਲਗਭਗ 7 ਸੀਟਾਂ ਔਰਤਾਂ ਲਈ ਰਾਖਵੀਆਂ ਹੋ ਸਕਦੀਆਂ ਹਨ। ਇਨ੍ਹਾਂ ਵਿਚੋਂ ਐੱਸ. ਸੀ. ਵਰਗ ਦੀਆਂ ਔਰਤਾਂ ਵੀ ਸ਼ਾਮਲ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
