ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ

Sunday, Mar 08, 2026 - 11:35 AM (IST)

ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ

ਅੰਮ੍ਰਿਤਸਰ(ਜਸ਼ਨ)- ਰਤਨ ਸਿੰਘ ਚੌਕ ਇਲਾਕੇ ’ਚ ਸ਼ੁੱਕਰਵਾਰ ਦੇਰ ਰਾਤ ਕਰੀਬ 12 ਵਜੇ ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਪੂਰੀ ਵਾਰਦਾਤ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁਝ ਨਕਾਬਪੋਸ਼ ਨੌਜਵਾਨ ਅੱਧੀ ਰਾਤ ਨੂੰ ਕੌਂਸਲਰ ਦੇ ਘਰ ਬਾਹਰ ਆਏ ਅਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਗੋਲੀਆਂ ਦੀ ਆਵਾਜ਼ ਸੁਣ ਕੇ ਪੂਰੇ ਇਲਾਕੇ ’ਚ ਦਹਿਸ਼ਤ ਫੈਲ ਗਈ। ਘਟਨਾ ਦੇ ਸਮੇਂ ਕੌਂਸਲਰ ਦਾ ਪਰਿਵਾਰ ਘਰ ’ਚ ਹੀ ਮੌਜੂਦ ਸੀ ਪਰ ਖ਼ੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਰ ਦੀ ਬਾਹਰਲੀ ਕੰਧ ’ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ

ਆਪ’ ਕੌਂਸਲਰ ਦੇ ਪਤੀ ਅਤੇ ‘ਆਪ’ ਆਗੂ ਇੰਦਰਜੀਤ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇਲਾਕੇ ’ਚ ਨਸ਼ਿਆਂ ਦੀ ਵਿਕਰੀ ਬਾਰੇ ਪੁਲਸ ਨੂੰ ਸੂਚਿਤ ਕੀਤਾ ਸੀ ਅਤੇ ਸਬੰਧਤ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਰੰਜਿਸ਼ ਕਾਰਨ ਉਨ੍ਹਾਂ ’ਤੇ ਇਹ ਜਾਨਲੇਵਾ ਹਮਲਾ ਕੀਤਾ ਗਿਆ ਹੈ। ਪਰਿਵਾਰ ਵੱਲੋਂ ਪੁਲਸ ਚੌਕੀ ਫੈਜ਼ਪੁਰਾ ’ਚ ਲਿਖਤੀ ਸ਼ਿਕਾਇਤ ਦਰਜ ਕਰਵਾ ਕੇ ਸੀ. ਸੀ. ਟੀ. ਵੀ. ਫੁਟੇਜ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਪੁਲਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News