ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ : ਪਤੀ ਦੀਆਂ ਅੱਖਾਂ ਮੂਹਰੇ ਪਤਨੀ ਦਾ ਬੇਰਹਿਮੀ ਨਾਲ ਕਤਲ
Sunday, Feb 16, 2025 - 10:40 AM (IST)
![ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ : ਪਤੀ ਦੀਆਂ ਅੱਖਾਂ ਮੂਹਰੇ ਪਤਨੀ ਦਾ ਬੇਰਹਿਮੀ ਨਾਲ ਕਤਲ](https://static.jagbani.com/multimedia/2025_2image_10_39_390365543243.jpg)
ਲੁਧਿਆਣਾ (ਵੈੱਬ ਡੈਸਕ, ਰਾਜ) : ਡਿਨਰ ਕਰਕੇ ਵਾਪਸ ਪਰਤ ਰਹੇ ਪਤੀ-ਪਤਨੀ 'ਤੇ ਡੇਹਲੋਂ ਨੇੜੇ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ ਕੈਸ਼, ਸੋਨੇ ਦੇ ਗਹਿਣੇ, ਮੋਬਾਇਲ ਅਤੇ ਗੱਡੀ ਲੁੱਟ ਕੇ ਲੈ ਗਏ। ਵਾਰਦਾਤ 'ਚ ਜ਼ਖਮੀ ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜੋਨੀ ਅਗਰਵਾਲ ਨੇ ਦੱਸਿਆ ਕਿ ਅਨੋਕ ਮਿੱਤਲ ਉਸ ਦਾ ਸਾਂਢੂ ਹੈ। ਉਹ ਬੈਟਰੀਆਂ ਦਾ ਕੰਮ ਕਰਦਾ ਹੈ। ਉਹ ਆਪਣੀ ਪਤਨੀ ਨਾਲ ਬਾਹਰ ਡਿਨਰ ਕਰਨ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਜਦੋਂ ਉਹ ਵਾਪਸ ਘਰ ਪਰਤ ਰਹੇ ਸੀ ਤਾਂ ਡੇਹਲੋਂ ਨੇੜੇ ਉਹ ਬਾਥਰੂਮ ਕਰਨ ਲਈ ਰੁਕੇ। ਇਸ ਦੌਰਾਨ 5 ਹਥਿਆਰਬੰਦ ਲੋਕ ਉੱਥੇ ਪਹੁੰਚ ਗਏ। ਉਨ੍ਹਾਂ ਨੇ ਆਉਂਦੇ ਹੀ ਅਨੋਕ ਅਤੇ ਉਸ ਦੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਅਨੋਕ ਦੀ ਪਤਨੀ ਲਿਪਸੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਹੁਣ ਤੱਕ 18 ਮੌਤਾਂ, ਮੁਆਵਜ਼ੇ ਦਾ ਐਲਾਨ
ਲੁਟੇਰੇ ਉਨ੍ਹਾਂ ਕੋਲੋਂ 50 ਹਜ਼ਾਰ ਕੈਸ਼, ਮੋਬਾਇਲ, ਸੋਨੇ ਦੇ ਗਹਿਣੇ ਅਤੇ ਕਾਰ ਲੈ ਕੇ ਫ਼ਰਾਰ ਹੋ ਗਏ। ਕਿਸੇ ਤਰ੍ਹਾਂ ਅਨੋਕ ਨੇ ਰਿਸ਼ਤੇਦਾਰਾਂ ਨੂੰ ਫੋਨ ਕੀਤਾ। ਦੇਰ ਰਾਤ ਉਹ ਆਪਣੀ ਪਤਨੀ ਨੂੰ ਲੈ ਕੇ ਡੀ. ਐੱਮ. ਸੀ. ਹਸਪਤਾਲ ਪਹੁੰਚਿਆ ਪਰ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਕਰਾਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਡੇਹਲੋਂ ਦੀ ਪੁਲਸ ਵੀ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8