ਮੁੰਡਿਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਚਲਾ'ਤੀਆਂ 30-35 ਗੋਲੀਆਂ, ਦਹਿਸ਼ਤ 'ਚ ਲੋਕ

Monday, Oct 06, 2025 - 06:21 PM (IST)

ਮੁੰਡਿਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਚਲਾ'ਤੀਆਂ 30-35 ਗੋਲੀਆਂ, ਦਹਿਸ਼ਤ 'ਚ ਲੋਕ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਨੌਜਵਾਨਾਂ ਵੱਲੋਂ ਇੱਕ ਘਰ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਇਹ ਘਟਨਾ ਹਲਕਾ ਜੰਡਿਆਲਾ ਦੇ ਪਿੰਡ ਡੇਹਰੀਵਾਲ ਦੀ ਹੈ। ਮਿਲੀ ਜਾਣਕਾਰੀ ਅਨੁਸਾਰ ਲਗਭਗ ਛੇ ਤੋਂ ਸੱਤ ਨੌਜਵਾਨ ਘਰ ਦੇ ਬਾਹਰ ਆਏ ਅਤੇ ਤਕਰੀਬਨ 30 ਤੋਂ 35 ਰਾਊਂਡ ਗੋਲੀਆਂ ਚਲਾਈਆਂ। ਗੋਲੀਆਂ ਦੀ ਬਰਸਾਤ ਦੇ ਦੌਰਾਨ ਪਰਿਵਾਰ ਨੇ ਘਰ ਅੰਦਰ ਵੜ ਕੇ ਆਪਣੀ ਜਾਨ ਬਚਾਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਮੁਲਜ਼ਮਾਂ ਤੋਂ ਲਗਾਤਾਰ ਖਤਰਾ ਹੈ, ਪਰ ਪੁਲਸ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ

ਪੀੜਤ ਨੌਜਵਾਨ ਨੇ ਦੱਸਿਆ ਕਿ ਇਹ ਰੰਜਿਸ਼ ਤਕਰੀਬਨ ਦੋ ਸਾਲ ਪੁਰਾਣੀ ਹੈ, ਜਦੋਂ ਗਲੀਆਂ ਵਿੱਚ ਪੋਸਟਰ ਸੁੱਟਣ ਨੂੰ ਲੈ ਕੇ ਉਨ੍ਹਾਂ ਦੀ ਮਾਮੂਲੀ ਤਕਰਾਰ ਹੋਈ ਸੀ। ਉਸੇ ਰੰਜਿਸ਼ ਦੇ ਕਾਰਨ ਉਸਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ, ਜਿੱਥੇ ਉਸਦੇ ਕਤਲ ਦੀ ਸਾਜ਼ਿਸ਼ ਬਣਾਈ ਗਈ ਸੀ। ਪਰ ਉਹ ਉਥੇ ਨਾ ਗਿਆ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਗੁੱਸੇ ’ਚ ਉਸਦੇ ਘਰ ਦੇ ਬਾਹਰ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News