ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਰਿਆਨੇ ਦੇ ਗੋਦਾਮ ’ਤੇ ਫਾਇਰਿੰਗ, ਵ੍ਹਟਸਐਪ ’ਤੇ ਆਇਆ...
Friday, Dec 26, 2025 - 01:29 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਸੁਲਤਾਨਪੁਰ ਲੋਧੀ ਮਾਰਗ ’ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਰਿਆਨੇ ਦੇ ਗੋਦਾਮ ਦੇ ਸ਼ਟਰ ਅਤੇ ਗੇਟ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਮੁਲਜ਼ਮਾਂ ਨੇ ਗੋਦਾਮ ਦੇ ਮਾਲਕ ਨੂੰ ਵ੍ਹਟਸਐਪ ’ਤੇ ਮੈਸੇਜ ਭੇਜ ਕੇ ਫਿਰੌਤੀ ਦੀ ਮੰਗ ਕੀਤੀ। ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਮਾਮਲੇ ਦੀ ਜਾਂਚ ਦਾ ਦੌਰ ਤੇਜ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਆਰ. ਸੀ. ਐੱਫ. ਦੇ ਨੇੜੇ ਪੈਂਦੇ ਇਕ ਕਰਿਆਨੇ ਦੇ ਗੋਦਾਮ ’ਤੇ ਬੀਤੀ ਰਾਤ ਕਰੀਬ ਡੇਢ ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੇ ਸ਼ਟਰ ਤੇ ਗੇਟ ’ਤੇ 5 ਫਾਇਰ ਕੀਤੇ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੁਖਪਾਲ ਸਿੰਘ ਪੁਲਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੌਣ ਸਨ, ਇਸ ਸਬੰਧੀ ਪੁਲਸ ਵੱਲੋਂ ਜਾਂਚ ਦਾ ਦੌਰ ਤੇਜ਼ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਮੁਲਜ਼ਮਾਂ ਨੇ ਜਿਸ ਨੰਬਰ ਤੋਂ ਵਟਸਐਪ ਮੈਸੇਜ ਕੀਤਾ ਸੀ, ਉਹ ਨੰਬਰ ਵਿਦੇਸ਼ੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧਾ 'ਤੀ ਸੁਰੱਖਿਆ! 6 ਸੈਕਟਰਾਂ 'ਚ ਵੰਡਿਆ ਏਰੀਆ, 3,400 ਪੁਲਸ ਮੁਲਾਜ਼ਮ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
