ਭੈਣ ਦੇ ਵਿਆਹ ''ਚ ਆਏ ਮੁੰਡੇ ਨਾਲ ਹੋਈ ਕੁੜੀ ਦੀ ਦੋਸਤੀ, ਫ਼ਿਰ ਅਸ਼ਲੀਲ ਵੀਡੀਓ ਬਣਾ ਕੇ...
Saturday, Sep 20, 2025 - 02:18 PM (IST)

ਲੁਧਿਆਣਾ (ਗੌਤਮ): ਕੁੜੀ ਦੀ ਅਸ਼ਲੀਲ ਵੀਡੀਓ ਬਣਾ ਕੇ ਨੌਜਵਾਨ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਰਿਹਾ ਤੇ ਜਦੋਂ ਕੁੜੀ ਨੇ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਅੱਗਿਓਂ ਮੁੰਡੇ ਨੇ ਧਮਕਾਉਂਦੇ ਹੋਏ ਮਨ੍ਹਾਂ ਕਰ ਦਿੱਤਾ। ਪੀੜਤਾ ਨੇ ਥਾਣਾ ਹੈਬੋਵਾਲ ਦੀ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ, ਜਿਸ ਦੇ ਅਧਾਰ 'ਤੇ ਅੰਕਿਤ ਗੌਤਮ ਨਾਂ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਵੱਡੇ ਲੀਡਰ ਦੇ ਭਰਾ ਖ਼ਿਲਾਫ਼ ਐਕਸ਼ਨ! ਜਾਣੋ ਪੂਰਾ ਮਾਮਲਾ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਨੂੰ ਸਾਲ 2022 ਵਿਚ ਉਸ ਦੀ ਭੈਣ ਦੇ ਵਿਆਹ ਵਿਚ ਮਿਲਿਆ ਸੀ ਤੇ ਉਨ੍ਹਾਂ ਦੀ ਦੋਸਤੀ ਹੋ ਗਈ। ਦੋਵੇਂ ਇਕ ਦੂਜੇ ਨਾਲ ਗੱਲਬਾਤ ਕਰਨ ਲੱਗ ਪਏ ਤੇ ਆਪਸ ਵਿਚ ਮਿਲਣ ਵੀ ਲੱਗ ਪਏ। ਇਸ ਦੌਰਾਨ ਮੁਲਜ਼ਮ ਨੇ ਉਸ ਦੀ ਇਕ ਅਸ਼ਲੀਲ ਵੀਡੀਓ ਬਣਾ ਲਈ ਤੇ ਉਸ ਨੂੰ ਬਲੈਕਮੇਲ ਕਰਦਿਆਂ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਮੁਲਜ਼ਮ ਉਸ ਨੂੰ ਜ਼ਬਰਦਸਤੀ ਚੰਡੀਗੜ੍ਹ, ਦਿੱਲੀ ਤੇ ਮਥੁਰਾ ਵੀ ਲਿਜਾ ਕੇ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਉਸ ਨੇ ਨੌਜਵਾਨ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਮੁਲਜ਼ਮ ਨੇ ਇਨਕਾਰ ਕਰ ਦਿੱਤਾ ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਸਬ-ਇੰਸਪੈਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ, ਜਿਸ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਮੁਲਜ਼ਮ ਦੇ ਖ਼ਿਲਾਫ਼ ਹੋਰ ਤੱਥ ਸਾਹਮਣੇ ਆਉਣ 'ਤੇ ਹੋਰ ਧਾਰਾਵਾਂ ਵੀ ਲਗਾਈਆਂ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8