ਪੰਜਾਬ : SHO ਦੀ ਦਰਦਨਾਕ ਮੌਤ, ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸੀ ਐਂਬੂਲੈਂਸ
Friday, Dec 19, 2025 - 01:22 PM (IST)
ਦੋਰਾਂਗਲਾ(ਨੰਦਾ)- ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਦਰਦਨਾਕ ਸੜਕੀ ਹਾਦਸੇ ਵਾਪਰ ਰਹੇ ਹਨ। ਇਸੇ ਦਰਮਿਆਨ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਥਾਣਾ ਧਾਰੀਵਾਲ ਦੇ ਐਡੀਸ਼ਨਲ ਐੱਸ.ਐੱਚ.ਓ. ਸੁਲੱਖਣ ਰਾਮ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਘਟਨਾ ਕੱਲ੍ਹ ਦੇਰ ਰਾਤ ਦੀ ਹੈ, ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਐੱਸ.ਐੱਚ.ਓ. ਦੀ ਅਚਾਨਕ ਸਿਹਤ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
ਹਾਲਤ ਗੰਭੀਰ ਹੋਣ ਕਾਰਨ ਪਰਿਵਾਰ ਵੱਲੋਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਲਿਜਾਣ ਦਾ ਫੈਸਲਾ ਕੀਤਾ ਗਿਆ, ਪਰ ਜਦੋਂ ਐਂਬੂਲੈਂਸ ਅੰਮ੍ਰਿਤਸਰ ਵੱਲ ਰਵਾਨਾ ਹੋਈ, ਤਾਂ ਰਸਤੇ ਵਿੱਚ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ’ਤੇ ਵਿਜ਼ੀਬਿਲਟੀ ਬਹੁਤ ਘੱਟ ਹੋਣ ਨਾਲ ਐਂਬੂਲੈਂਸ ਇਕ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਇੱਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਮੌਕੇ ’ਤੇ ਹੀ ਐਡੀਸ਼ਨਲ ਐੱਸ.ਐੱਚ.ਓ. ਸੁਲੱਖਣ ਰਾਮ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੌਰਾਨ ਸੁਲੱਖਣ ਰਾਮ ਦੀ ਬੇਟੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦਾ ਇਲਾਜ ਜਾਰੀ ਹੈ। ਇਸ ਤੋਂ ਇਲਾਵਾ ਐਂਬੂਲੈਂਸ ਚਾਲਕ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਵੀ ਗੰਭੀਰ ਸੱਟਾਂ ਆਈਆਂ ਦੱਸੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਧਾਰੀਵਾਲ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਸੁਲੱਖਣ ਰਾਮ ਦੀ ਸਿਹਤ ਥਾਣੇ ਦੇ ਅੰਦਰ ਹੀ ਖਰਾਬ ਹੋਈ ਸੀ। ਉਨ੍ਹਾਂ ਨੂੰ ਪਹਿਲਾਂ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਵਿੱਚ ਸੁਧਾਰ ਨਾ ਆਉਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ। ਅਫ਼ਸੋਸਨਾਕ ਤੌਰ ’ਤੇ ਰਸਤੇ ਵਿੱਚ ਐਂਬੂਲੈਂਸ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...
