ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Sunday, Apr 19, 2026 - 01:31 PM (IST)

ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਸੰਗਰੂਰ (ਵੈੱਬ ਡੈਸਕ): ਜ਼ਿਲ੍ਹਾ ਸੰਗਰੂਰ ਦੇ ਪਿੰਡ ਮੂਲੋਵਾਲ ਤੋਂ ਇਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ 15 ਸਾਲਾ ਬੱਚੇ ਦੀ ਟਰੈਕਟਰ ਤੋਂ ਡਿੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਅਚਾਨਕ ਟਰੈਕਟਰ ਦੇ ਮਗਰਾਟ ਤੋਂ ਹੇਠਾਂ ਡਿੱਗ ਪਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਬਹੁਤ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਬੱਚੇ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿਚ ਮਾਤਮ ਪਸਰਿਆ ਹੋਇਆ ਹੈ।


author

Anmol Tagra

Content Editor

Related News