ਕਹਿਰ ਓ ਰੱਬਾ! ਪੰਜਾਬ ''ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ ਮਨਾਉਣ ਤੋਂ ਪਹਿਲਾਂ ਹੀ...
Sunday, May 31, 2026 - 01:08 PM (IST)
ਮੋਗਾ (ਕਸ਼ਿਸ਼): ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਵਾਪਰੇ ਸੜਕ ਹਾਦਸੇ ਵਿਚ 6 ਮਹੀਨਿਆਂ ਦੇ ਮਾਸੂਮ ਦੀ ਦਰਦਨਾਕ ਮੌਤ ਹੋ ਗਈ। ਮੋਟਰਸਾਈਕਲ ’ਤੇ ਸਵਾਰ ਇਕ ਜੋੜਾ ਆਪਣੇ ਪਿੰਡ ਚੰਦ ਨਵਾਂ ਤੋਂ ਕਿਸੇ ਕੰਮ ਲਈ ਮੋਗਾ ਆ ਰਹੇ ਸਨ। ਰਸਤੇ ਵਿਚ ਸੜਕ ਤੋ ਸੀਵਰੇਜ ਉੱਚਾ ਹੋਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਔਰਤ ਅਤੇ ਉਸ ਦਾ ਬੱਚਾ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਨਿੱਜੀ ਗੱਡੀ ਦੀ ਮਦਦ ਨਾਲ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਔਰਤ ਨੂੰ ਗੰਭੀਰ ਹਾਲਤ ਕਾਰਨ ਰੈਫਰ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੰਦ ਨਵਾਂ ਦੇ ਰਹਿਣ ਵਾਲੇ ਲਖਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਲਖਵੀਰ ਸਿੰਘ ਆਪਣੀ ਪਤਨੀ ਜੋਤੀ ਅਤੇ ਬੱਚਿਆਂ ਨਾਲ ਕਿਸੇ ਕੰਮ ਲਈ ਮੋਗਾ ਆ ਰਿਹਾ ਸੀ। ਜਦੋਂ ਉਹ ਵਿਸ਼ਵਕਰਮਾ ਚੌਂਕ ਨੇੜੇ ਪਹੁੰਚਿਆ ਤਾਂ ਸੜਕ ’ਤੇ ਸੀਵਰੇਜ ਦੇ ਮੈਨਹੋਲ ਦਾ ਢੱਕਣ ਸੜਕ ਦੇ ਪੱਧਰ ਦੇ ਬਰਾਬਰ ਨਹੀਂ ਸੀ, ਜਿਸ ਕਾਰਨ ਉਸ ਦੀ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ।
ਮੋਟਰਸਾਈਕਲ ਤੋਂ ਉਛਲਣ ਕਾਰਨ ਉਸ ਦੀ ਪਤਨੀ ਜੋਤੀ ਅਤੇ 6 ਮਹੀਨੇ ਦਾ ਬੱਚਾ ਮਨਵੀਰ ਸਿੰਘ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਡਿਊਟੀ ’ਤੇ ਤਾਇਨਾਤ ਸਟਾਫ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਔਰਤ ਨੂੰ ਰੈਫਰ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ।
