ਪੰਜਾਬ ਵੱਡੀ ਵਾਰਦਾਤ ਨਾਲ ਫਿਰ ਕੰਬਿਆ! ਪੂਰੇ ਪਿੰਡ ''ਚ ਪੈ ਗਿਆ ਰੌਲਾ
Thursday, May 01, 2025 - 10:42 AM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਜਲਾਲਾਬਾਦ ਦੇ ਪਿੰਡ ਹੌਜ ਖ਼ਾਸ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸਨਸਨੀ ਫੈਲ ਗਈ। ਇਹ ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ਸਬੰਧੀ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਵਿਅਕਤੀ ਸ਼ਿਆਮਚੰਦ ਨੇ ਦੱਸਿਆ ਕਿ ਉਹ ਪਿੰਡ ਸੜੀਆ ਦਾ ਰਹਿਣ ਵਾਲਾ ਹੈ ਅਤੇ ਮ੍ਰਿਤਕ ਵਿਅਕਤੀ ਰਮੇਸ਼ ਨੇ ਉਸ ਨਾਲ ਲੱਖਾਂ ਰੁਪਿਆਂ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ! ਜਾਰੀ ਹੋ ਗਿਆ ਪੂਰਾ Schudule
ਉਸ ਨੇ ਕਿਹਾ ਕਿ ਇਸ ਬਾਰੇ ਉਸ ਨੇ ਕਈ ਵਾਰ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੈ। ਉਸ ਦੀ ਪਤਨੀ ਅਤੇ ਪੁੱਤਰ ਬੀਮਾਰ ਪਏ ਹਨ ਅਤੇ ਉਹ ਬਹੁਤ ਪਰੇਸ਼ਾਨ ਹੈ। ਇਸ ਕਾਰਨ ਉਸ ਨੇ ਅੱਜ ਰਮੇਸ਼ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਰਮੇਸ਼ ਦੀ ਮੌਤ ਹੋ ਗਈ ਤਾਂ ਸ਼ਿਆਮਚੰਦ ਪਿੰਡ ਦੀ ਫਿਰਨੀ 'ਤੇ ਉਸ ਨੂੰ ਸੁੱਟ ਕੇ ਫ਼ਰਾਰ ਹੋਣ ਲੱਗਾ ਪਰ ਪਿੰਡ ਵਾਸੀਆਂ ਨੇ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਸ਼ਿਆਮਚੰਦ ਨੇ ਮੰਨਿਆ ਕਿ ਉਸ ਨੇ ਰਮੇਸ਼ ਦੀ ਕੁੱਟਮਾਰ ਕੀਤੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਫਿਰ ਦੇ ਦਿੱਤੀ ਸਖ਼ਤ ਚਿਤਾਵਨੀ! ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਤਾਂ ਮੌਕੇ 'ਤੇ ਪੁੱਜੀ ਪੁਲਸ ਨੇ ਸ਼ਿਆਮਚੰਦ ਨੂੰ ਹਿਰਾਸਤ 'ਚ ਲੈ ਲਿਆ। ਥਾਣਾ ਅਰਨੀਵਾਲਾ ਦੇ ਐੱਸ. ਐੱਚ. ਓ. ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਹੌਜ ਖ਼ਾਸ 'ਚ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ। ਫਿਲਹਾਲ ਪੁਲਸ ਨੇ ਮਾਮਲੇ ਸਬੰਧੀ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8