ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ''ਆਪ'' ਆਗੂ ਦਾ ਗੋਲੀਆਂ ਮਾਰ ਕੇ ਕਤਲ

Monday, Oct 07, 2024 - 07:00 PM (IST)

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ''ਆਪ'' ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ (ਸੌਰਭ)- ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਮੋਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸ. ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੀ ਗਈ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ।

ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News