ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ, ਜਾਣੋ ਮਾਮਲਾ

Tuesday, Aug 20, 2024 - 10:36 AM (IST)

ਚੰਡੀਗੜ੍ਹ- ਕਰੀਬ ਛੇ ਸਾਲ ਪੁਰਾਣੇ ਇਸ ਮਾਮਲੇ 'ਚ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੰਗਲਵਾਰ ਨੂੰ ਮੋਹਾਲੀ ਅਦਾਲਤ 'ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ 'ਤੇ ਅਦਾਲਤ ਵੱਲੋਂ ਉਹਨਾਂ ਨੂੰ ਹਾਜ਼ਰ ਹੋਣ ਅਤੇ 5,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਵੀ ਕਿਹਾ ਗਿਆ ਸੀ।ਇਹ ਮਾਮਲਾ 31 ਮਈ 2018 ਦਾ ਹੈ। ਸ਼ਾਮ 4 ਵਜੇ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਹਨਾਂ ਦੇ ਵਟਸਐਪ 'ਤੇ ਇੱਕ ਵੌਇਸ ਅਤੇ ਟੈਕਸਟ ਮੈਸੇਜ ਆਇਆ। ਇਸ ਮੈਸੇਜ 'ਚ ਉਹਨਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ।ਇਸ 'ਚ ਲਿਖਿਆ ਗਿਆ ਸੀ ਕਿ ਇਹ ਸੰਦੇਸ਼ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਸ ਨੂੰ ਕੀਤੀ।

ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਮਿਥੁਨ ਚੱਕਰਵਰਤੀ ਅਤੇ ਸ਼ਤਰੂਘਨ ਸਿਨਹਾ ਨੇ ਬਿਆਨ ਕੀਤਾ ਦਰਦ

ਅਦਾਲਤ ਚ ਪੇਸ਼ ਨਹੀਂ ਹੋਏ ਗਿੱਪੀ
ਗਿੱਪੀ ਗਰੇਵਾਲ ਦੀ ਸ਼ਿਕਾਇਤ ਤੇ ਮੁਹਾਲੀ ਪੁਲਸ ਨੇ ਕੇਸ ਦਰਜ ਕੀਤਾ ਸੀ। ਉਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਗਿੱਪੀ ਕੋਰਟ ਵਿੱਚ ਪੇਸ਼ ਨਹੀਂ ਹੋ ਰਹੇ ਹਨ।ਗਾਇਕ ਨੂੰ ਸਭ ਤੋਂ ਪਹਿਲਾਂ ਮੋਹਾਲੀ ਜ਼ਿਲ੍ਹਾ ਅਦਾਲਤ ਨੇ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਸੀ। ਉਸ ਨੂੰ 10 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਗਿਆ ਹੈ ਪਰ ਪੰਜਾਬ 'ਚ ਨਾ ਹੋਣ ਕਰਕੇ ਉਹ ਅਦਾਲਤ 'ਚ ਪੇਸ਼ ਨਹੀਂ ਹੋ ਸਕੇ।ਹਾਲਾਂਕਿ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਇਸ ਮਾਮਲੇ 'ਚ ਸ਼ਿਕਾਇਤਕਰਤਾ ਹੈ ਅਤੇ ਨਾਲ ਹੀ, ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ। ਅਜਿਹੇ 'ਚ ਉਸ ਦਾ ਅਦਾਲਤ 'ਚ ਪੇਸ਼ ਹੋਣਾ ਜ਼ਰੂਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id53832371


Priyanka

Content Editor

Related News