ਪੰਜਾਬ 'ਚ ਧੁੰਦ ਕਾਰਨ ਵਾਪਰਿਆ ਹਾਦਸਾ, ਕੰਧ ਪਾੜ ਕੇ ਸਕੂਲ 'ਚ ਜਾ ਵੜੀ ਕਾਰ

Tuesday, Nov 19, 2024 - 11:08 AM (IST)

ਪੰਜਾਬ 'ਚ ਧੁੰਦ ਕਾਰਨ ਵਾਪਰਿਆ ਹਾਦਸਾ, ਕੰਧ ਪਾੜ ਕੇ ਸਕੂਲ 'ਚ ਜਾ ਵੜੀ ਕਾਰ

ਅਲਾਵਲਪੁਰ (ਬੰਗੜ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਇਲਾਕੇ ਵਿਚ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸੰਘਣੀ ਧੁੰਦ ਕਾਰਨ ਬੀਤੇ ਸਵੇਰ ਆਦਮਪੁਰ ਵੱਲੋਂ ਆ ਰਹੀ ਇਕ ਕਾਰ ਜਦੋਂ ਅਲਾਵਲਪੁਰ ਦੇ ਪਹਿਲੇ ਬੱਸ ਸਟੈਂਡ ਤੋਂ ਮੋੜ ਮੁੜਨਾ ਸੀ ਤਾਂ ਧੁੰਦ ਕਾਰਨ ਚਾਲਕ ਨੂੰ ਕੁਝ ਦਿਖਾਈ ਨਹੀਂ ਦਿੱਤਾ ਤੇ ਕਾਰ ਬੇਕਾਬੂ ਹੋ ਕੇ ਸਕੂਲ ਦੀ ਕੰਧ ਪਾੜ ਕੇ ਅੰਦਰ ਜਾ ਵੜੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਸਵੇਰ-ਸ਼ਾਮ ਦਾ ਸ਼ਡੀਊਲ ਜਾਰੀ

ਕਾਰ ਦੀ ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਅਗਲੇ ਦੋਵੇਂ ਚੱਕੇ ਅਤੇ ਇੰਜਣ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਵਿਚ ਚਾਲਕ ਸਮੇਤ ਕਾਰ ’ਚ ਸਵਾਰ ਤਿੰਨ ਵਿਅਕਤੀ ਵਾਲ-ਵਾਲ ਬਚੇ। ਕਾਰ ਨੂੰ ਟਰੈਕਟਰ ਦੀ ਮਦਦ ਨਾਲ ਬਾਹਰ ਕੱਢਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ

ਕਾਰ ਚਾਲਕ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਹ ਤਰਨਤਾਰਨ ਜਾ ਰਹੇ ਸਨ। ਉਸ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਜਦੋਂ ਉਹ ਅਲਾਵਲਪੁਰ ਪੁੱਜੇ ਤਾਂ ਸੰਘਣੀ ਧੁੰਦ ਕਾਰਨ ਉਸ ਨੂੰ ਕੁਝ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News