Punjab: ਹੁਣ ਸੋਸ਼ਲ ਮੀਡੀਆ ''ਤੇ ''ਗੰਦੀਆਂ'' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ

Saturday, Jun 21, 2025 - 12:14 PM (IST)

Punjab: ਹੁਣ ਸੋਸ਼ਲ ਮੀਡੀਆ ''ਤੇ ''ਗੰਦੀਆਂ'' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ

ਚੰਡੀਗੜ੍ਹ (ਅੰਕੁਰ): ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ’ਤੇ ਲੱਚਰਤਾ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਹੁਕਮ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੇ ਹਸਤਾਖ਼ਰਾਂ ਹੇਠ ਜਾਰੀ ਪੱਤਰ ’ਚ ਕਿਹਾ ਗਿਆ ਕਿ ਸੋਸ਼ਲ ਮੀਡੀਆ ਦਾ ਪ੍ਰਭਾਵ ਬੱਚਿਆਂ ’ਤੇ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਤੇ ਕੁਝ ਲੋਕ ਪੈਸਾ ਕਮਾਉਣ ਖਾਤਰ ਸੋਸ਼ਲ ਮੀਡੀਆ ’ਤੇ ਗ਼ਲਤ ਕੰਟੈਂਟ ਲਗਾਤਾਰ ਅਪਲੋਡ ਕਰ ਰਹੇ ਹਨ। ਜਿਸ ਦਾ ਬੱਚਿਆਂ ’ਤੇ ਮਾੜਾ ਪ੍ਰਭਾਵ ਪੈਣਾ ਯਕੀਨੀ ਹੈ। ਸੋਸ਼ਲ ਮੀਡੀਆ ਤੇ ਲੱਚਰ ਭਾਸ਼ਾ, ਦੋ-ਅਰਥੀ ਵੀਡਿਓ, ਨਸ਼ਿਆਂ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡਿਓਜ਼ ਨੂੰ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ

 

ਉਨ੍ਹਾਂ ਹਦਾਇਤ ਕੀਤੀ ਕਿ ਅਜਿਹੀ ਸਮੱਗਰੀ ’ਤੇ ਨਜ਼ਰ ਰੱਖਣ ਲਈ ਮੁੱਖ ਦਫਤਰ ਵਿਖੇ ਇਕ ਨੋਡਲ ਅਫ਼ਸਰ ਨਾਮਜ਼ਦ ਕੀਤਾ ਜਾਵੇ। ਜੇਕਰ ਅਜਿਹੇ ਕੰਟੈਂਟ ਵਿਦੇਸ਼ਾਂ ’ਚੋਂ ਅਪਲੋਡ ਹੁੰਦੇ ਹਨ ਤਾਂ ਉਨ੍ਹਾਂ ਦੀ ਸਾਈਟ ’ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾਵੇ। ਅਪਲੋਡ ਕੰਟੈਂਟ ਨੂੰ ਦੇਖ ਕੇ ਕੰਟੈਂਟ ਤਿਆਰ ਕਰਨ ਅਤੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਵਿਅਕਤੀਆਂ ਵਿਰੁੱਧ ਬਣਦੀਆਂ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਜਾਣ। ਕਮਿਸ਼ਨ ਨੇ ਉਕਤ ਹਦਾਇਤ ਦੇ ਮੱਦੇਨਜ਼ਰ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ’ਚ ਕਮਿਸ਼ਨ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾਉਣ ਲਈ ਵੀ ਕਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News