ਅਹਿਮ ਖ਼ਬਰ : ਹੁਣ ਚੰਨੀ ਸਰਕਾਰ ਵੇਲੇ ਦਾ ਖੇਡ ਕਿੱਟ ਘਪਲਾ ਆਇਆ ਸਾਹਮਣੇ!

Wednesday, Jul 13, 2022 - 02:58 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਪਿਛਲੀ ਚੰਨੀ ਸਰਕਾਰ ਦੇ ਸਮੇਂ ਦਾ ਖੇਡ ਕਿੱਟ ਘਪਲਾ ਸਾਹਮਣੇ ਆਇਆ ਹੈ। ਚੰਨੀ ਸਰਕਾਰ ਵੇਲੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਖੇਡ ਕਿੱਟਾਂ ਲਈ ਸਿੱਧਾ ਖਿਡਾਰੀਆਂ ਦੇ ਖ਼ਾਤਿਆਂ 'ਚ ਪੈਸੇ ਪਾਏ ਗਏ ਸਨ। ਦੂਜੇ ਦਿਨ ਹੀ ਮੋੜਵੇਂ ਰੂਪ 'ਚ ਖਿਡਾਰੀਆਂ ਤੋਂ ਚੈੱਕ/ਬੈਂਕ ਡਰਾਫਟ ਦੇ ਰੂਪ 'ਚ ਰਾਸ਼ੀ ਵਾਪਸ ਲੈ ਲਈ ਗਈ। ਇਸ ਦੇ ਲਈ ਕਰੀਬ 10 ਹਜ਼ਾਰ ਤੋਂ ਜ਼ਿਆਦਾ ਖਿਡਾਰੀਆਂ ਦੀ ਸ਼ਨਾਖ਼ਤ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਨ੍ਹਾਂ 'ਚੋਂ 1400 ਦੇ ਕਰੀਬ ਖਿਡਾਰੀਆਂ ਦੇ ਬੈਂਕ ਖ਼ਾਤੇ ਤਸਦੀਕ ਨਹੀਂ ਹੋ ਸਕੇ ਸਨ। ਇਸ ਨੂੰ ਲੈ ਕੇ ਪਿਛਲੀ ਸਰਕਾਰ ਘਿਰੀ ਹੋਈ ਹੈ। ਇਸ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਖਿਡਾਰੀਆਂ ਤੋਂ ਰਕਮ ਵਾਪਸ ਲੈਣ ਲਈ ਲਿਖ਼ਤੀ ਹੁਕਮ ਨਹੀਂ ਦਿੱਤੇ ਗਏ ਸਨ। ਸਿਰਫ ਜ਼ੁਬਾਨੀ ਹੁਕਮਾਂ 'ਤੇ ਹੀ ਜ਼ਿਲ੍ਹਾ ਖੇਡ ਅਫ਼ਸਰਾਂ ਜ਼ਰੀਏ ਖਿਡਾਰੀਆਂ ਤੋਂ ਉਨ੍ਹਾਂ ਦੇ ਖ਼ਾਤਿਆਂ 'ਚ ਆਈ ਰਕਮ ਦੇ ਚੈੱਕ ਅਤੇ ਡਰਾਫਟ ਲਏ ਗਏ ਸਨ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ 2 ਘੰਟੇ ਨਹੀਂ ਚੱਲਣਗੀਆਂ ਬੱਸਾਂ

ਆਮ ਆਦਮੀ ਪਾਰਟੀ ਦੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਦਾ ਕਹਿਣਾ ਹੈ ਕਿ ਕਿ ਮੁੱਢਲੀ ਪੜਤਾਲ ਦੌਰਾਨ ਖੇਡ ਕਿੱਟਾਂ ਦੀ ਖ਼ਰੀਦ ਦਾ ਪੂਰਾ ਮਾਮਲਾ ਸ਼ੱਕੀ ਹੈ ਕਿਉਂਕਿ ਜੇਕਰ ਉਦੋਂ ਮਹਿਕਮੇ ਨੇ ਸਿੱਧਾ ਲਾਭ ਸਕੀਮ ਤਹਿਤ ਖੇਡ ਕਿੱਟਾਂ ਦੀ ਰਾਸ਼ੀ ਖਿਡਾਰੀਆਂ ਦੇ ਖ਼ਾਤਿਆਂ 'ਚ ਪਾ ਦਿੱਤੀ ਸੀ ਤਾਂ ਇਹ ਰਾਸ਼ੀ ਖੇਡ ਫ਼ਰਮਾਂ ਦੇ ਨਾਂ 'ਤੇ ਵਾਪਸ ਲੈਣ ਦੀ ਕੀ ਤੁੱਕ ਬਣਦੀ ਸੀ। ਇਸ ਦੇ ਟੈਂਡਰ ਕਿਉਂ ਨਹੀਂ ਕੀਤੇ ਗਏ? ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਦੀ ਸਿਫਾਰਿਸ਼ ਲਈ ਚਿੱਠੀ ਲਿਖ ਦਿੱਤੀ ਗਈ ਹੈ। 
ਇਹ ਵੀ ਪੜ੍ਹੋ : ਵਜ਼ੀਫਾ ਘਪਲੇ ਬਾਰੇ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, ਕਰ ਸਕਦੀ ਹੈ ਸਖ਼ਤ ਕਾਰਵਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News