ਪੰਜਾਬ ’ਚ ਕਣਕ ਘਪਲੇ ਨੂੰ ਲੈ ਕੇ ਕਮਿਸ਼ਨ ਦੀ ਸਖ਼ਤੀ, ਮਹਿਕਮੇ ਤੋਂ 15 ਦਿਨਾਂ ਦੇ ਅੰਦਰ ਮੰਗੀ ਰਿਪੋਰਟ

Thursday, Sep 16, 2021 - 05:08 PM (IST)

ਪੰਜਾਬ ’ਚ ਕਣਕ ਘਪਲੇ ਨੂੰ ਲੈ ਕੇ ਕਮਿਸ਼ਨ ਦੀ ਸਖ਼ਤੀ, ਮਹਿਕਮੇ ਤੋਂ 15 ਦਿਨਾਂ ਦੇ ਅੰਦਰ ਮੰਗੀ ਰਿਪੋਰਟ

ਚੰਡੀਗੜ੍ਹ- ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਣਕ ਘਪਲੇ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮਹਿਕਮੇ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਫੂਡ ਸਪਲਾਈਜ਼ ਮਹਿਕਮੇ ਦਾ ਇੰਸਪੈਕਟਰ ਜਸਦੇਵ ਸਿੰਘ ਜੋ ਜੰਡਿਆਲਾ ਗੁਰੂ (ਅੰਮ੍ਰਿਤਸਰ) ਕਣਕ ਘਪਲੇ ਮਾਮਲੇ ਵਿੱਚ ਮੁੱਖ ਦੋਸ਼ੀ ਹੈ ਅਤੇ ਜਿਸ ਨੇ ਉਸ ਕਣਕ ਦੀ ਐੱਮ. ਐੱਸ. ਪੀ. ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਗਬਨ ਕੀਤਾ, ਜਿਹੜੀ ਨਾ ਤਾਂ ਮੰਡੀਆਂ ਵਿੱਚ ਲਿਆਂਦੀ ਗਈ ਅਤੇ ਨਾ ਹੀ ਖ਼ੀਰੀਦੀ ਗਈ ਸੀ। 20 ਕਰੋੜ ਰੁਪਏ ਦੀ ਕੀਮਤ ਵਾਲੀ 87,100 ਕੁਇੰਟਲ ਕਣਕ ਦੀ ਖ਼ਰੀਦ ਲਈ ਜਾਅਲੀ ਐਂਟਰੀਆਂ ਕੀਤੀਆਂ ਗਈਆਂ ਅਤੇ ਇਸ ਨੂੰ ਜੰਡਿਆਲਾ ਗੁਰੂ ਦੇ ਗੋਦਾਮਾਂ ਵਿੱਚ ਲੈ ਜਾਂਦੇ ਹੋਏ ਵਿਖਾਇਆ ਗਿਆ।

ਇਹ ਵੀ ਪੜ੍ਹੋ:  ਰੂਪਨਗਰ ਤੋਂ ਵੱਡੀ ਖ਼ਬਰ: ਭੈਣ ਦੀ 'ਲਵ ਮੈਰਿਜ' ਦੇ 2 ਸਾਲ ਬਾਅਦ ਸਾਲੇ ਨੇ ਬੇਰਹਿਮੀ ਨਾਲ ਵੱਢਿਆ ਜੀਜਾ

ਉਨ੍ਹਾਂ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੀ. ਬੀ. ਆਈ. ਵੱਲੋਂ ਗਿ੍ਰਫ਼ਤਾਰ ਅੰਮ੍ਰਿਤਸਰ ਦੇ ਵਪਾਰੀ ਰਵਿੰਦਰ ਸਿੰਘ ਬੰਟੀ ਦੀ ਮਿਲੀਭੁਗਤ ਨਾਲ 20 ਕਰੋੜ ਰੁਪਏ ਦਾ ਦੋਸ਼ੀ ਇੰਸਪੈਕਟਰ ਜਸਦੇਵ ਸਿੰਘ ਨੇ ਘਪਲਾ ਕੀਤਾ ਸੀ। ਜਸਦੇਵ ਸਿੰਘ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਦੁਬਈ ਭੱਜ ਗਿਆ ਹੈ। ਰੈਡੀ ਨੇ ਦੱਸਿਆ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮਹਿਕਮੇ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਹੈ।

ਕਮਿਸ਼ਨ ਨੇ ਖੁਰਾਕ ਸਪਲਾਈ ਮਹਿਕਮੇ ਨੂੰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ, ਸਰਕਾਰੀ ਖਜਾਨੇ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਘਪਲਿਆਂ ਨੂੰ ਰੋਕਣ ਲਈ ਸਹੀ ਸਿਸਟਮ (ਪ੍ਰਬੰਧਕੀ ਅਤੇ ਤਕਨੀਕੀ) ਸਥਾਪਤ ਕਰਨ ਦੀ ਸਲਾਹ ਵੀ ਦਿੱਤੀ ਹੈ।   

ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ


author

shivani attri

Content Editor

Related News