ਪੰਜਾਬ ਰਾਜ ਫੂਡ ਕਮਿਸ਼ਨ ਸਮੇਂ-ਸਮੇਂ ''ਤੇ ਕਰੇਗਾ ਪੀਣ ਵਾਲੇ ਪਾਣੀ ਦੀ ਜਾਂਚ

07/19/2019 7:59:43 PM

ਚੰਡੀਗੜ੍ਹ,(ਭੁੱਲਰ): ਸੂਬੇ ਦੇ ਲੋਕਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ-ਸਮੇਂ 'ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਅੱਜ ਇੱਥੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਦੀ ਅਗਵਾਈ 'ਚ ਹੋਈ ਰੀਵਿਊ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ 'ਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।
ਇਸ ਮੌਕੇ ਡੀ. ਪੀ. ਰੈੱਡੀ ਨੇ ਕਿਹਾ ਕਿ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ, ਜਿਨ੍ਹਾਂ ਤੋਂ ਬਚਾਅ ਕਰਨ ਲਈ ਸਮੇਂ-ਸਮੇਂ 'ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ। ਰੈੱਡੀ ਨੇ ਕਿਹਾ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ ਅਧੀਨ ਵਧੀਆ ਕੰੰਮ ਕਰਨ ਵਾਲੀਆਂ 2 ਆਂਗਣਵਾੜੀ ਵਰਕਰਾਂ ਨੂੰ ਹਰ ਸਾਲ 26 ਜਨਵਰੀ ਤੇ 15 ਅਗਸਤ ਨੂੰ ਸਨਮਾਨਿਤ ਕੀਤੇ ਜਾਣ ਲਈ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।


Related News