''ਪੰਜਾਬ ਰਾਜ ਫੂਡ ਕਮਿਸ਼ਨ'' ਵੱਲੋਂ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ

Saturday, Jul 20, 2019 - 09:41 AM (IST)

''ਪੰਜਾਬ ਰਾਜ ਫੂਡ ਕਮਿਸ਼ਨ'' ਵੱਲੋਂ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ-ਸਮੇਂ 'ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਫੈਸਲਾ ਇੱਥੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਡੀ. ਪੀ. ਰੈਡੀ ਦੀ ਅਗਵਾਈ 'ਚ ਹੋਈ ਰੀਵੀਊ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ 'ਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਪੀ. ਰੈਡੀ ਨੇ ਕਿਹਾ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ, ਜਿਨ੍ਹਾਂ ਤੋਂ ਬਚਾਅ ਕਰਨ ਲਈ ਸਮੇਂ-ਸਮੇਂ 'ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ। ਰੈਡੀ ਨੇ ਕਿਹਾ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਵਧੀਆਂ ਕੰੰਮ ਕਰਨ ਵਾਲੀਆ ਦੋ ਆਂਗਨਵਾੜੀ ਵਰਕਰਾਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨਿਤ ਕੀਤੀਆਂ ਜਾਣ ਅਤੇ ਦੋ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।


author

Babita

Content Editor

Related News